19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗੁਰਦੇਵ ਸਿੰਘ ਭੰਗਲ ਨਮਿਤ ਅੰਤਿਮ ਅਰਦਾਸ ਤੇ ਭੋਗ ਅੱਜ

ਅਜੀਤ ਡੈਸਕ 27-05-2026
ਸਾਹਲੋਂ, 26 ਮਈ (ਜਰਨੈਲ ਸਿੰਘ ਨਿੱਘ੍ਹਾ) - ਭੰਗਲ ਪੈਟਰੋਲ ਪੰਪ ਉੜਾਪੜ ਦੇ ਮਾਲਕ ਅਤੇ ਉੱਘੇ ਸਮਾਜ ਸੇਵੀ ਸਤਨਾਮ ਸਿੰਘ ਭੰਗਲ ਪਿੰਡ ਅਮਰਗੜ੍ਹ ਵਾਲਿਆਂ ਦੇ ਪੂਜਨੀਕ ਪਿਤਾ ਸ: ਗੁਰਦੇਵ ਸਿੰਘ ਭੰਗਲ ਬਿਤੇ ਦਿਨੀ 18 ਮਈ ਨੂੰ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਆਖ ਗਏ | ਉਨ੍ਹਾਂ ਨਮਿਤ ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਮਿਤੀ 27 ਮਈ ਦਿਨ ਬੁੱਧਵਾਰ ਨੂੰ ਸਵੇਰੇ 10.00 ਵਜੇ ਅਤੇ ਅੰਤਿਮ ਅਰਦਾਸ ਦੁਪਹਿਰ 12.00 ਤੋਂ 1.00 ਵਜੇ ਉਨ੍ਹਾਂ ਦੇ ਗ੍ਰਹਿ ਅਸਥਾਨ ਪਿੰਡ ਅਮਰਗੜ੍ਹ ਨਵਾਂਸ਼ਹਿਰ ਵਿਖੇ ਹੋਵੇਗੀ | ਉਨ੍ਹਾਂ ਦੇ ਵੱਡੇ ਸੁੱਪਤਰ ਚੂਹੜ ਸਿੰਘ ਭੰਗਲ, ਜੋਧ ਸਿੰਘ(ਯੂ.ਐਸ.ਏ) ਅਤੇ ਕੁਲਵਿੰਦਰ ਸਿੰਘ ਕੈਨੇਡਾ ਨੇ ਦੱਸਿਆ ਕਿ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਵੈਰਾਗਮਈ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ |
ਪਿਛਲੀ ਖ਼ਬਰ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਜੋੜ ਮੇਲੇ 'ਤੇ ਮੈਡੀਕਲ ਕੈਂਪ 6 ਨੂੰ ਅਗਲੀ ਖ਼ਬਰ ਨਵਾਂਸ਼ਹਿਰ ਦੇ ਸੀਨੀਅਰ ਆਗੂ ਦਿਨੇਸ਼ ਸੂਰੀ ਬਣੇ ਜ਼ਿਲ੍ਹਾ ਕੋਆਰਡੀਨੇਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।