24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਡਾ. ਅੰਬੇਡਕਰ ਸਕੂਲ ਸੰਧਵਾਂ ਵਿਖੇ ਮਾਪੇ-ਅਧਿਆਪਕ ਮਿਲਣੀ ਅੱਜ-ਨਛੱਤਰ ਕੌਰ ਹੀਰਾ

ਅਜੀਤ ਡੈਸਕ 30-05-2026
ਕਟਾਰੀਆਂ, 29 ਮਈ (ਪ੍ਰੇਮੀ ਸੰਧਵਾਂ)-ਡਾ. ਬੀ. ਆਰ. ਅੰਬੇਡਕਰ ਪ੍ਰਾਇਮਰੀ ਸਕੂਲ ਸੰਧਵਾਂ ਦੀ ਹੈੱਡ ਟੀਚਰ ਮੈਡਮ ਨਛੱਤਰ ਕੌਰ ਹੀਰਾ ਪਤਨੀ ਮੈਨੇਜਰ ਮਨੋਜ ਕੁਮਾਰ ਹੀਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 30 ਮਈ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਦੀ ਕਾਰਗੁਜਾਰੀ ਸੰਬੰਧੀ ਮਾਪਿਆਂ ਨੂੰ ਜਾਣੂੰ ਕਰਵਾਇਆ ਜਾ ਸਕੇ | ਮੈਡਮ ਨਛੱਤਰ ਕੌਰ ਹੀਰਾ ਨੇ ਬੱਚਿਆਂ ਨੂੰ ਤੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ. ਬੀ. ਆਰ. ਅੰਬੇਡਕਰ ਪ੍ਰਾਇਮਰੀ ਸਕੂਲ ਸੰਧਵਾਂ ਵਿਖੇ ਕਰਵਾਈ ਜਾ ਰਹੀ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਦੇ ਮਾਪੇ ਵੱਧ ਤੋਂ ਵੱਧ ਭਾਗ ਲੈਣ | ਇਸ ਮੌਕੇ ਕਾਂਤਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ਤੋਂ ਮੁੰਦਰੀ ਚੋਰੀ ਕਰਕੇ ਔਰਤ ਹੋਈ ਫ਼ਰਾਰ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼- ਮਾਤਾ ਗਿਆਨੋ ਦੇਵੀ ਥੋਪੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।