24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਸ਼ੋਕ ਕੁਮਾਰ ਕਟਾਰੀਆ ਨੇ ਪਿੰਡ ਪੋਜੇਵਾਲ ਵਿਖੇ ਪੰਜਾਬ ਸਰਕਾਰ ਵਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 30-05-2026
ਪੋਜੇਵਾਲ ਸਰਾਂ, 29 ਮਈ (ਨਵਾਂਗਰਾਈਾ)-ਪੰਜਾਬ ਸਰਕਾਰ ਵਲੋਂ ਗਰੀਬਾਂ ਦੀ ਸਹੂਲਤ ਲਈ ਜੋ ਵੀ ਵਾਅਦੇ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਗਰੀਬਾਂ ਲਈ ਮਸੀਹਾ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਅਸ਼ੋਕ ਕੁਮਾਰ ਕਟਾਰੀਆ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਪਿੰਡ ਪੋਜੇਵਾਲ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਹਰ ਰਾਸ਼ਨ ਕਾਰਡ ਧਾਰਕ ਪਰਿਵਾਰ ਨੂੰ ਤਿੰਨ ਮਹੀਨੇ ਬਾਅਦ ਰਾਸ਼ਨ ਕਿੱਟ ਮਿਲਿਆ ਕਰੇਗੀ, ਜਿਸ ਵਿਚ ਘਰ ਦੀਆਂ ਜ਼ਰੂਰਤਾਂ ਦਾ ਸਾਮਾਨ ਹੋਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਪਵਨ ਕੁਮਾਰ ਸਰਪੰਚ ਪੋਜੇਵਾਲ, ਸਤਨਾਮ ਸਿੰਘ ਸਰਪੰਣ ਕਟਵਾਰਾਂ ਕਲਾਂ, ਭੁਪਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਪਵਨ ਕੁਮਾਰ ਰੀਠੂ, ਰਵਿੰਦਰ ਕੁਮਾਰ ਨੀਟੂ, ਪ੍ਰੇਮ ਚੰਦ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਰਿੰਦਰ ਸਿੰਘ ਕੋਛੜ ਬਣੇ ਸਟਾਰ ਇੰਡੀਆ ਗ੍ਰੈਂਡ ਫਿਨਾਲੇ ਸੀਜ਼ਨ-9, 2026 ਦੇ ਮਿਸਟਰ ਇੰਡੀਆ ਵਿਜੇਤਾ ਅਗਲੀ ਖ਼ਬਰ ਮਾਤਾ ਵਿੱਦਿਆ ਦੇਵੀ ਆਦੋਆਣਾ ਨੂੰ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।