08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਿੱਖ ਚਿਹਰੇ ਨੂੰ ਅਗਵਾਈ ਦੇ ਕੇ ਭਾਜਪਾ ਨੇ ਪੰਜਾਬੀਆਂ ਦਾ ਮਾਣ ਵਧਾਇਆ-ਰਾਮਾਨੰਦ ਭਨੋਟ

ਅਜੀਤ ਡੈਸਕ 31-05-2026
ਔੜ, 30 ਮਈ (ਗੁਰਨਾਮ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਤੇ ਆਗੂਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਔੜ ਰਾਮਾਨੰਦ ਭਨੋਟ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਦੀ ਸਿਆਸਤ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਕ ਮਜ਼ਬੂਤ ਸਿੱਖ ਚਿਹਰੇ ਨੂੰ ਸੂਬੇ ਦੀ ਕਮਾਨ ਸੌਂਪੀ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਕੋਲ ਸੰਗਠਨਾਂਤਮਕ ਤਜ਼ਰਬੇ ਦੇ ਨਾਲ-ਨਾਲ ਪੰਜਾਬ ਦੇ ਮੁੱਦਿਆਂ ਦੀ ਵੀ ਪੂਰੀ ਸਮਝ ਹੈ | ਰਾਮਾਨੰਦ ਭਨੋਟ ਨੇ ਕਿਹਾ ਕਿ ਉਹਨਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨਵਾਂ ਆਧਾਰ ਮਿਲੇਗਾ |
ਪਿਛਲੀ ਖ਼ਬਰ ਨੌਜਵਾਨ ਵਿਦੇਸ਼ਾਂ 'ਚ ਜਾਣ ਦੀ ਬਜਾਏ ਕਿੱਤਾ ਮੁਖੀ ਕੋਰਸਾਂ ਨੂੰ ਅਪਣਾਉਣ-ਚੌਧਰੀ ਦੁਰਗੇਸ਼ ਜੰਡ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਰੋਸ ਧਰਨੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।