09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਦੀਆਂ ਚੋਣਾਂ 'ਚ 'ਆਪ' ਦੀ ਹੂੰਝਾ ਫੇਰ ਜਿੱਤ ਭਗਵੰਤ ਮਾਨ ਦੀਆਂ ਨੀਤੀਆਂ ਦੀ ਜਿੱਤ-ਸਰਪੰਚ ਹੀਰਾ

ਅਜੀਤ ਡੈਸਕ 31-05-2026
ਕਟਾਰੀਆਂ, 30 ਮਈ (ਪ੍ਰੇਮੀ ਸੰਧਵਾਂ)-ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 'ਚ 'ਆਪ' ਦੀ ਹੋਈ ਹੂੰਝਾ ਫੇਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਤੇ ਸਰਪੰਚ ਡਾ. ਜਗਨ ਨਾਥ ਹੀਰਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣਾਂ ਦੇ ਸੈਮੀਫਾਈਨਲ ਵਿਚ 'ਆਪ' ਦੀ ਵੱਡੀ ਜਿੱਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਦੀ ਨੀਂਹ ਹੈ | ਕਿਉਂਕਿ ਇਨ੍ਹਾਂ ਚੋਣਾਂ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਤੇ ਮੁੜ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦੀ ਸਰਕਾਰ ਬਣੇਗੀ ਕਿਉਂ ਕਿ ਮਾਨ ਸਰਕਾਰ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦਾ ਭਲਾ ਸੋਚਿਆ |
ਪਿਛਲੀ ਖ਼ਬਰ ਮਾਤਾ ਸੁਰਿੰਦਰ ਕੌਰ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ, ਪਾਠ ਦੇ ਭੋਗ ਤੇ ਅੰਤਿਮ ਅਰਦਾਸ 7 ਨੂੰ ਅਗਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ 'ਚ 'ਆਪ' ਦੀ ਹੂੰਝਾ ਫੇਰ ਜਿੱਤ ਭਗਵੰਤ ਮਾਨ ਦੀਆਂ ਨੀਤੀਆਂ ਦੀ ਜਿੱਤ-ਸਰਪੰਚ ਹੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।