11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਗਨਰੇਗਾ ਕਰਮਚਾਰੀ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਅਜੀਤ ਡੈਸਕ 03-06-2026
ਬਲਾਚੌਰ, 2 ਜੂਨ (ਦੀਦਾਰ ਸਿੰਘ ਬਲਾਚੌਰੀਆ)-ਹੱਕੀ ਮੰਗਾਂ ਨੂੰ ਲੈ ਕੇ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਗਨਰੇਗਾ ਕਰਮਚਾਰੀਆਂ ਵਲੋਂ ਪਹਿਲੀ ਜੂਨ ਨੂੰ ਆਰੰਭ ਕੀਤੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਬੀ. ਡੀ. ਪੀ. ਓ. ਦਫ਼ਤਰ ਕੰਪਲੈਕਸ ਬਲਾਚੌਰ ਵਿਖੇ ਪ੍ਰਧਾਨ ਬਲਵੀਰ ਸਿੰਘ ਦੀ ਅਗਵਾਈ ਹੇਠ ਧਰਨੇ 'ਤੇ ਬੈਠੇ ਮਗਨਰੇਗਾ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ-ਪਰੋਖੇ ਕੀਤੇ ਜਾਣ 'ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ, ਬਹਾਦਰ ਸਿੰਘ ਤੇ ਹਰਦੀਪ ਗਹੂੰਣ ਨੇ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਘਰ ਦਾ ਵਿੱਤੀ ਢਾਂਚਾ ਡਗਮਗਾਉਣ ਲੱਗ ਗਿਆ ਹੈ | ਉਨ੍ਹਾਂ ਦੱਸਿਆ ਕਿ ਜੱਦੋ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕਰਦੀ ਤੇ ਬਿਨਾਂ ਹੋਰ ਦੇਰੀ ਤਨਖ਼ਾਹ ਜਾਰੀ ਨਹੀਂ ਕਰਦੀ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਮਨਜੀਤ ਸਿੰਘ, ਬਲਬੀਰ ਸਿੰਘ, ਗੁਰਵਿੰਦਰ ਵਿਜੈ ਕੁਮਾਰ, ਮਨੋਜ ਕੁਮਾਰ, ਮਨਜੋਤ ਸਿੰਘ, ਨਰੇਸ਼ ਰਾਣੀ, ਰਿੰਕਲ, ਮਨਦੀਪ ਕੌਰ ਅਤੇ ਅਭਿਸ਼ੇਕ ਬਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਵਰਕਰਾਂ ਨੇ ਕੀਤਾ ਸੀ. ਬੀ. ਐਸ. ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਪ੍ਰਧਾਨ ਮੰਤਰੀ ਤੇ ਸਿੱਖਿਆ... ਅਗਲੀ ਖ਼ਬਰ ਬਲਾਚੌਰ ਪੁਲਿਸ ਵਲੋਂ 20 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।