ਟੱਪਰੀਆਂ ਖੁਰਦ, 2 ਜੂਨ (ਬੂਥਗੜ੍ਹੀਆ)-ਆਮ ਆਦਮੀ ਪਾਰਟੀ ਦੇ ਯੂਥ ਦੇ ਆਗੂ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਚੌ. ਹੇਮ ਰਾਜ ਰਾਜ਼ੀ ਸਾਹਨੇਵਾਲ ਨੇ ਪੰਜਾਬ ਸਰਕਾਰ ਵਲੋਂ ਠੇਕੇਦਾਰੀ ਵਿਵਸਥਾ ਖਤਮ ਕਰਨ ਦੇ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ 65000 ਕੱਚੇ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ ਉੱਥੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਛੁੱਟੀਆਂ ਤੇ ਸਹੂਲਤਾਂ ਵੀ ਮਿਲਣਗੀਆਂ | ਉਨ੍ਹਾਂ ਦੱਸਿਆ ਕਿ ਆਉਟ ਸੋਰਸ ਵਿਚ ਤਿੰਨ ਸਾਲ ਤੋਂ ਡਿਊਟੀ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਸਿੱਧੇ ਠੇਕਾ ਮੁਲਾਜ਼ਮ ਬਣਾ ਦਿੱਤਾ ਜਾਵੇਗਾ | ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਦੇ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪਹਿਰੇਦਾਰ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ | ਇਸ ਕਰਕੇ ਪੰਜਾਬ ਦੇ ਲੋਕ ਇਸ ਨੂੰ ਮੁੜ ਪੰਜਾਬ ਦੀ ਜ਼ਿੰਮੇਵਾਰੀ ਸੌਂਪਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦੇ ਅੰਦਰ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ |