ਕਾਠਗੜ੍ਹ, 3 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਮਾਸਟਰ ਧਰਮਪਾਲ ਸੁੱਧਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਾਣੇਵਾਲ ਵਿਖੇ ਸਨਮਾਨ ਸਮਾਗਮ ਕਰਵਾਇਆ, ਜਿਸ 'ਚ ਬਲਜਿੰਦਰ ਸਿੰਘ ਸਰਪੰਚ ਮਾਣੇਵਾਲ ਵਲੋਂ ਸਕੂਲ 'ਚ ਏ. ਸੀ. ਲਗਵਾਏ ਜਾਣ ਕਰਕੇ ਉਨ੍ਹਾਂ ਨੂੰ ਤੇ ਪੰਚਾਇਤ ਮੈਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਨੋਡਲ ਅਫ਼ਸਰ ਗਿਆਨ ਸਿੰਘ ਕਟਾਰੀਆ ਨੇ ਕਿਹਾ ਕਿ ਸਰਕਾਰੀ ਸਕੂਲ ਵਿਚ ਏ. ਸੀ. ਲਗਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ ਇਸ ਨਾਲ ਬੱਚਿਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ | ਇਸ ਮੌਕੇ ਸੀ. ਐਚ. ਟੀ. ਅਮਨਦੀਪ ਸਿੰਘ ਅਤੇ ਕਮਲੇਸ਼ ਕੁਮਾਰੀ ਤੇ ਬਲਾਕ ਰਿਸੋਰਸ ਪਰਸਨ ਰੀਨਾ ਚੌਧਰੀ ਨੇ ਵੀ ਆਪਣੇ ਵਿਚਾਰ ਰੱਖੇ |