ਨਵਾਂਸ਼ਹਿਰ, 3 ਜੂਨ (ਦੀਦਾਰ ਸਿੰਘ ਸ਼ੇਤਰਾ)-ਆਮ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਅਤੇ ਕਾਰਗੁਜ਼ਾਰੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ ਹੈ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਗਰਾਮਾਂ ਨੂੰ ਨਿਰਧਾਰਿਤ ਟੀਚਿਆਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਇਸ ਲਈ ਫੀਲਡ ਸਟਾਫ਼ ਤੇ ਸਿਹਤ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ | ਮੀਟਿੰਗ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਨੀਨਾ ਸ਼ਾਂਤ ਤੇ ਏ. ਐੱਚ. ਏ. ਪੂਜਾ ਸਮੇਤ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਤੇ ਹੱਕਦਾਰ ਵਿਅਕਤੀ ਤੱਕ ਪੁੱਜਣ-ਸਿਵਲ ਸਰਜਨ
ਅਜੀਤ ਡੈਸਕ
04-06-2026