07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 04-06-2026

ਨਵਾਂਸ਼ਹਿਰ, 3 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਪੱਲੀਆਂ ਖੁਰਦ, ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਵਿਚ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ | ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਤੇ ਸਿਮਰਨਜੋਤ ਕੌਰ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ 'ਤੇ ਆਮ ਲੋਕਾਂ ਨੂੰ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਤੇ ਇਸ ਨਾਲ ਜੁੜੇ ਕਾਨੂੰਨੀ ਪਹਿਲੂਆਂ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ ਦੌਰਾਨ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਤੇ ਸਿਮਰਨਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਸੇਵਨ ਕੈਂਸਰ, ਦਿਲ ਦੇ ਰੋਗਾਂ ਤੇ ਸਾਹ ਦੀਆਂ ਬਿਮਾਰੀਆਂ ਦਾ ਮੁੱਖ ਕਾਰਨ ਹੈ | ਇਸ ਮੌਕੇ ਕੋਪਟਾ ਐਕਟ 2003 ਤਹਿਤ ਜਨਤਕ ਥਾਵਾਂ 'ਤੇ ਤੰਬਾਕੂ ਪੀਣ, ਨਾਬਾਲਗਾਂ ਨੂੰ ਤੰਬਾਕੂ ਵੇਚਣ ਅਤੇ ਵਿੱਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਉਤਪਾਦ ਵੇਚਣ 'ਤੇ ਪਾਬੰਦੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੈਰਾ ਲੀਗਲ ਵਲੰਟੀਅਰ ਵਲੋਂ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 'ਤੇ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਨਵੇਂ ਚੁਣੇ ਐਮ. ਸੀ. ਵਲੋਂ ਵਾਰਡ ਨੰਬਰ 3 'ਚ ਸਫ਼ਾਈ ਮੁਹਿੰਮ ਅਗਲੀ ਖ਼ਬਰ ਸਵ: ਚੌਧਰੀ ਆਸ਼ਾ ਰਾਮ ਦੇ ਪਰਿਵਾਰ ਨੇ ਆਪਣੇ ਬਜ਼ੁਰਗਾਂ ਦੀ ਯਾਦ 'ਚ ਟੋਰੋਵਾਲ ਦੇ ਹੋਣਹਾਰ ਬੱਚੇ ਕੀਤੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।