07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤਿਆਰ

ਅਜੀਤ ਡੈਸਕ 04-06-2026
ਨਵਾਂਸ਼ਹਿਰ, 3 ਜੂਨ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ, ਜ਼ਿਲ੍ਹੇ ਅੰਦਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰਨ ਰੂਪ ਵਿਚ ਤਿਆਰ ਹੈ | ਇਸੇ ਉਦੇਸ਼ ਨਾਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਵੇਦਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ, ਚਿਕਨਗੁਨਿਆ ਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦੀ ਰੋਕਥਾਮ 'ਤੇ ਵਾਟਰ ਬੌਰਨ ਬਿਮਾਰੀਆਂ ਸੰਬੰਧੀ ਮਹੀਨਾਵਾਰ ਸਮੀਖਿਆ ਮੀਟਿੰਗ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮੇਲ) ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਕੇਸ਼ ਪਾਲ ਨੇ ਕਿਹਾ ਕਿ ਮਲੇਰੀਆ ਮੁਕਤ ਜ਼ਿਲ੍ਹੇ ਦੇ ਟੀਚੇ ਨੂੰ ਹਾਸਿਲ ਕਰਨ ਲਈ ਬੁਖਾਰ ਦੇ ਹਰੇਕ ਸ਼ੱਕੀ ਮਰੀਜ਼ ਦੀ ਬਲੱਡ ਸਲਾਈਡ ਨਿਰਧਾਰਿਤ ਟੀਚਿਆਂ ਅਨੁਸਾਰ ਬਣਾਉਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਦੱਸਿਆ ਕਿ ਮਲੇਰੀਆ ਸੰਕਰਮਿਤ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਗੰਭੀਰ ਬਿਮਾਰੀ ਹੈ, ਜਦਕਿ ਡੇਂਗੂ ਮਾਦਾ ਏਡੀਜ਼ ਏਜਿਪਟੀ ਮੱਛਰ ਰਾਹੀਂ ਫੈਲਦਾ ਹੈ | ਦੋਵੇਂ ਬਿਮਾਰੀਆਂ ਤੋਂ ਬਚਾਅ ਲਈ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ | ਡਾ. ਪਾਲ ਨੇ ਕਿਹਾ ਕਿ ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ, ਚਿਕਣਗੁਨੀਆ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਵੇਦਾ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜੋਗਿੰਦਰਪਾਲ ਸਿੰਘ, ਸੁਨੀਤਾ ਰਾਣੀ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਣਾਚੌਰ 'ਚ ਸਵ: ਏ. ਐਸ. ਆਈ. ਕੁਲਦੀਪ ਸਿੰਘ ਦੀ ਯਾਦ 'ਚ ਸਕੂਲੀ ਬੱਚਿਆਂ ਨੂੰ ਸਹਾਇਤਾ ਵੰਡੀ ਅਗਲੀ ਖ਼ਬਰ ਹੀਰ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।