ਮੁਕੰਦਪੁਰ, 3 ਜੂਨ (ਅਮਰੀਕ ਸਿੰਘ ਢੀਂਡਸਾ)-ਸਥਾਨਕ ਅਮਰਦੀਪ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ | ਜਾਣਕਾਰੀ ਦਿੰਦੇ ਹੋਏ ਸਹਿ-ਵਿੱਦਿਅਕ ਗਤੀਵਿਧੀਆਂ ਦੇ ਇੰਚਾਰਜ ਲੈਕਚਰਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਲੈਕਚਰਾਰ ਅਨੁਰਾਧਾ ਵਲੋਂ ਇਸ ਗਤੀਵਿਧੀ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਵਿਸ਼ੇ ਉੱਪਰ ਵਿਦਿਆਰਥੀਆਂ ਦਾ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ | ਮੁਕਾਬਲੇ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਰਿਤਿਕਾ ਰਾਣੀ ਨੇ ਪਹਿਲਾ, ਦਸਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਰਾਣੀ ਨੇ ਦੂਜਾ ਅਤੇ ਓਾਕਾਰਪ੍ਰੀਤ ਕੌਰ ਤੇ ਨੈਤਿਕ ਸਹਿਜੜਾ ਨੌਵੀਂ ਜਮਾਤ ਦੇ ਵਿਦਿਆਰਥੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਇਸ ਗਤੀਵਿਧੀ ਵਿਚ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਖ਼ਤਰਨਾਕ ਬਿਮਾਰੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |