ਬੰਗਾ, 3 ਜੂਨ (ਧਰਮਵੀਰ ਪਾਲ)-ਦੀ ਨਵਾਂਸ਼ਹਿਰ ਸੈਂਟਰਲ ਕੋਆਪਰੇਟਿਵ ਬੈਂਕ ਕਰਨਾਣਾ ਦੇ ਮੈਨੇਜਰ ਸੁਖਵਿੰਦਰ ਕੁਮਾਰ ਦੀਆਂ ਬੇਦਾਗ ਸੇਵਾਵਾਂ ਉਪਰੰਤ ਉਨ੍ਹਾਂ ਨੂੰ ਸਟਾਫ ਵਲੋਂ ਇਕ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਗੋਡ ਤੇ ਸੀਨੀਅਰ ਮੈਨੇਜਰ ਗੁਰਦੀਪ ਸਿੰਘ ਨੇ ਕਿਹਾ ਕਿ ਮੈਨੇਜਰ ਸੁਖਵਿੰਦਰ ਕੁਮਾਰ ਨੇ ਆਪਣੀ ਨੌਕਰੀ ਦੌਰਾਨ ਬਹੁਤ ਹੀ ਇਮਾਨਦਾਰੀ ਤੇ ਨਿਸ਼ਠਾ ਨਾਲ ਕੰਮ ਕੀਤਾ ਹੈ ਤੇ ਮਹਿਕਮੇ ਅੰਦਰ ਬਹੁਤ ਹੀ ਵਧੀਆ ਢੰਗ ਨਾਲ ਲੋਕਾਂ ਨੂੰ ਬੈਂਕ ਦੇ ਨਾਲ ਜੋੜਿਆ ਅਤੇ ਬੈਂਕ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ | ਸਮਾਗਮ ਮੌਕੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦੀ ਵਿਦਾਇਗੀ 'ਤੇ ਕੇਕ ਕੱਟਿਆ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸ੍ਰੀ ਰਾਮ ਜਰਮਨ ਤੋਂ ਉਚੇਚੇ ਤੌਰ 'ਤੇ ਸਮਾਗਮ ਵਿਚ ਪਹੁੰਚੇ | ਇਸ ਮੌਕੇ ਬੈਂਕ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਮਾਤਾ ਪ੍ਰਕਾਸ਼ ਕੌਰ, ਸੁਰਜੀਤ ਸਿੰਘ, ਸਾਬਕਾ ਸਰਪੰਚ ਯੁੱਧਵੀਰ ਸਿੰਘ, ਲੈਕਚਰ ਪ੍ਰੇਮ ਕੁਮਾਰ, ਪਰਮਿੰਦਰ ਕੁਮਾਰ, ਬਿੰਦਰ ਕੁਮਾਰੀ, ਪਿ੍ਥੀਪਾਲ ਸਿੰਘ ਤੇ ਨੌਰਥ ਕਰਿਆਨਾ ਸਟੋਰ ਦਾ ਸਾਰਾ ਸਟਾਫ਼ ਹਾਜ਼ਰ ਸੀ |