08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੂਹਿਕ ਯਤਨ ਹੋਣ-ਝਿੱਕਾ

ਅਜੀਤ ਡੈਸਕ 04-06-2026
ਬੰਗਾ, 3 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਸਮਾਜ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰਨ ਵਾਲੇ ਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇੰਟ ਬੰਗਾ ਨੇ ਇਥੇ ਮੀਡੀਏ ਦੇ ਸਨਮੁੱਖ ਵਿਚਾਰ ਪੇਸ਼ ਕਰਦਿਆਂ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦੇ ਹੋ ਰਹੇ ਘਾਣ 'ਤੇ ਗਹਿਰਾ ਦੁੱਖ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਕਾਰਨ ਮੌਤ ਦੇ ਮੂੰਹੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਿਰ ਜੋੜ ਕੇ ਬੈਠਣ ਤੇ ਸਮੂਹਿਕ ਯਤਨ ਕਰਨ ਦੀ ਸਖ਼ਤ ਲੋੜ ਹੈ | ਸਮੂਹ ਸਮਾਜ ਸੇਵੀ ਜਥੇਬੰਦੀਆਂ, ਸਰਕਾਰੀ-ਗੈਰ ਸਰਕਾਰੀ ਵਿਭਾਗਾਂ, ਪਿੰਡਾਂ ਦੀਆਂ ਪੰਚਾਇਤਾਂ, ਬੱਚਿਆਂ ਦੇ ਮਾਪਿਆਂ, ਸਮਾਜਿਕ, ਰਾਜਨੀਤਕ, ਸੱਭਿਆਚਾਰਕ ਤੇ ਧਾਰਮਿਕ ਆਗੂਆਂ ਨੂੰ ਰਲ ਮਿਲ ਕੇ ਇਸ ਮੰਦਭਾਗੇ ਰੁਝਾਨ ਨੂੰ ਰੋਕਣ ਲਈ ਹੰਭਲੇ ਮਾਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਵਲੋਂ ਮੋਬਾਈਲਾਂ ਅਤੇ ਮੋਟਰਸਾਈਕਲਾਂ ਦੀ ਦੁਰਵਰਤੋਂ ਕਾਰਨ ਜੋ ਹਾਦਸੇ ਵਾਪਰਦੇ ਹਨ ਉਹ ਵੀ ਨੌਜਵਾਨੀ ਦੇ ਖਾਤਮੇ ਲਈ ਜ਼ਿੰਮੇਵਾਰ ਬਣ ਰਹੇ ਹਨ | ਇਸ ਸਭ ਕੁਝ ਲਈ ਸਾਨੂੰ ਇਕੱਠੇ ਹੋ ਕੇ ਨੌਜਵਾਨਾਂ ਨੂੰ ਪਿਆਰ ਨਾਲ ਪ੍ਰੇਰਿਤ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਸੰਭਾਲਿਆ ਜਾ ਸਕੇ | ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਸ: ਝਿੱਕਾ ਦੇ ਨਾਲ ਪਰਮਜੀਤ ਸਿੰਘ ਸੂਰਾਪੁਰੀ ਪ੍ਰਧਾਨ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਗੁਰਪ੍ਰੀਤ ਸਿੰਘ ਪਾਬਲਾ ਨਿਊ ਖੇਤੀ ਸੁਵਿਧਾ ਕੇਂਦਰ ਬੰਗਾ, ਭਾਈ ਪਲਵਿੰਦਰ ਸਿੰਘ ਕਥਾਵਾਚਕ ਚਰਨ ਕੰਵਲ ਸਾਹਿਬ, ਜਥੇ: ਕੁਲਵਿੰਦਰ ਸਿੰਘ ਲਾਡੀ, ਲੈਕ: ਅੰਮਿ੍ਤਪਾਲ ਸਿੰਘ ਬਾਬਾ, ਉੱਘੇ ਕੀਰਤਨੀਏ ਭਾਈ ਹਰਜਿੰਦਰ ਸਿੰਘ, ਭਾਈ ਜੀਤ ਸਿੰਘ, ਭਾਈ ਅਸ਼ੋਕ ਸਿੰਘ ਅਟਾਰੀ ਵਾਲੇ ਤੇ ਲੇਖਕ ਬੌਬੀ ਰੱਲ੍ਹ ਲਧਾਣਾ ਉੱਚਾ ਆਦਿ ਹਾਜਰ ਸਨ |
ਪਿਛਲੀ ਖ਼ਬਰ ਅਹਿਮਦਾਬਾਦੀ ਪਰਿਵਾਰ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ 'ਚ ਅੱਵਲ ਆਏ ਵਿਦਿਆਰਥੀ ਸਨਮਾਨ ਅਗਲੀ ਖ਼ਬਰ ਵਾਤਾਵਰਨ ਪ੍ਰੇਮੀ ਇੰਜੀ: ਗੋਪਾਲ ਕਿ੍ਸ਼ਨ ਨੇ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।