08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਾਈਨਿੰਗ ਮਾਫੀਆ ਵਲੋਂ ਸ਼ਿਵਾਲਿਕ ਦੀਆਂ ਪਹਾੜੀਆਂ ਨੂੰ ਲਗਾਇਆ ਜਾ ਰਿਹਾ ਹੈ ਖੋਰਾ-ਰੌੜੀ, ਮਝੋਟ

ਅਜੀਤ ਡੈਸਕ 04-06-2026
ਬਲਾਚੌਰ, 3 ਜੂਨ (ਨਰੇਸ਼ ਧੌਲ)-ਕੰਡੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹੁਸਨ ਮਝੋਟ ਤੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਭਾਰੀ ਅਫਸੋਸ ਜਾਹਰ ਕਰਦਿਆਂ ਹੋਇਆਂ ਦੱਸਿਆ ਕਿ ਥਾਣਾ ਪੋਜੇਵਾਲ ਦੇ ਅਧੀਨ ਆਉਂਦੇ ਪਿੰਡਾਂ ਵਿਚ ਮਾਇਨਿੰਗ ਮਾਫੀਆ ਜੰਗਲਾਤ ਵਿਭਾਗ ਦੀ ਦਫਾ ਚਾਰ ਤੇ ਪੰਜ ਵਿਚ ਵੀ ਬੇਝਿਜਕ ਹੋ ਕੇ ਦਿਨ ਰਾਤ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ ਤੇ ਸ਼ਿਵਾਲਿਕ ਦੀਆਂ ਪਹਾੜੀਆਂ ਨੂੰ ਖੋਰਾ ਲਗਾ ਰਿਹਾ ਹੈ | ਪੰਜਾਬ ਸਰਕਾਰ ਤੇ ਸਿਵਲ ਪ੍ਰਸ਼ਾਸਨ ਇਸ ਤਬਾਹੀ ਨੂੰ ਮਹਿਜ ਮੂਕ ਦਰਸ਼ਕ ਬਣ ਕੇ ਵੇਖ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਾਪ ਰਿਹਾ ਹੈ ਕਿ ਨਾਜਾਇਜ਼ ਕੀਤੀ ਜਾ ਰਹੀ ਮਾਈਨਿੰਗ ਨਾਲ ਤਬਾਹ ਕੀਤੀਆਂ ਜਾ ਰਹੀਆਂ ਸ਼ਿਵਾਲਿਕ ਦੀਆਂ ਪਹਾੜੀਆਂ ਨੂੰ ਖਤਮ ਕਰਵਾਉਣ ਵਿਚ ਰਾਜਨੀਤਿਕ ਆਗੂਆਂ ਤੇ ਉੱਚ ਪੱਧਰ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਹੈ | ਇਹ ਹੀ ਕਾਰਨ ਹੋ ਸਕਦਾ ਹੈ ਕਿ ਇਲਾਕੇ ਦੇ ਲੋਕਾਂ ਤੇ ਕੰਢੀ ਸੰਘਰਸ਼ ਕਮੇਟੀ ਦੀ ਆਗੂਆਂ ਵਲੋਂ ਕਈ ਵਾਰ ਸ਼ਿਕਾਇਤਾਂ ਕਰਨ, ਰੋਸ, ਧਰਨੇ, ਮੁਜ਼ਾਹਰੇ ਲਾਉਣ ਉਪਰੰਤ ਵੀ ਇਸ ਗੈਰ ਕਾਨੂੰਨੀ ਧੰਦੇ 'ਤੇ ਨੱਥ ਨਹੀਂ ਪਾਈ ਜਾ ਰਹੀ | ਉਨ੍ਹਾਂ ਦੱਸਿਆ ਕਿ ਇਸ ਨਾਜਾਇਜ਼ ਮਾਈਨਿੰਗ ਸਬੰਧੀ ਵਿਧਾਇਕਾ ਬਲਾਚੌਰ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਐਸ. ਐਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੂੰ ਵੀ ਲਿਖਤੀ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ |
ਪਿਛਲੀ ਖ਼ਬਰ ਕਣਕ ਵੱਢਣ ਤੋਂ ਬਾਅਦ ਖੇਤਾਂ 'ਚ ਬੇਲੋੜਾ ਪਾਣੀ ਛੱਡਣਾ ਕੁਦਰਤ ਨਾਲ ਖਿਲਵਾੜ, ਮਾਹਿਰ ਚਿੰਤਤ ਅਗਲੀ ਖ਼ਬਰ ਅਹਿਮਦਾਬਾਦੀ ਪਰਿਵਾਰ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ 'ਚ ਅੱਵਲ ਆਏ ਵਿਦਿਆਰਥੀ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।