ਬਲਾਚੌਰ, 3 ਜੂਨ (ਦੀਦਾਰ ਸਿੰਘ ਬਲਾਚੌਰੀਆ)-ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਲਾਚੌਰ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ | ਟ੍ਰੈਫਿਕ ਇੰਚਾਰਜ ਏ. ਐਸ. ਆਈ. ਜੋਗਿੰਦਰ ਪਾਲ ਤੇ ਉਨ੍ਹਾਂ ਦੀ ਟੀਮ ਮੈਂਬਰ ਮੱਖਣ ਸਿੰਘ ਪੀ. ਐਚ. ਜੀ. ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾਤਾਰ ਫਲਾਇੰਗ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਹੁੱਲੜਬਾਜ਼ਾਂ ਤੇ ਨਿਯਮ ਤੋੜਨ ਵਾਲਿਆਂ 'ਤੇ ਨੱਥ ਪਾਈ ਜਾ ਸਕੇ |? ਇਸੇ ਮੁਹਿੰਮ ਤਹਿਤ ਬਲਾਚੌਰ-ਚੰਡੀਗੜ੍ਹ ਰੋਡ 'ਤੇ ਚੈਕਿੰਗ ਦੌਰਾਨ ਪੁਲਿਸ ਟੀਮ ਵਲੋਂ ਇਕ ਕਾਲੇ ਰੰਗ ਦੀ ਗੱਡੀ ਨੂੰ ਰੋਕਿਆ ਗਿਆ, ਜਿਸ ਦੇ ਸਾਈਡ ਵਾਲੇ ਸ਼ੀਸ਼ਿਆਂ ਨੂੰ ਕਾਲੀਆਂ ਜਾਲੀਆਂ ਨਾਲ ਢੱਕਿਆ ਹੋਇਆ ਸੀ | ਟ੍ਰੈਫਿਕ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੱਡੀ ਤੋਂ ਜਾਲੀਆਂ ਨੂੰ ਲਹਾਇਆ ਅਤੇ ਚਾਲਕ ਦਾ ਕਾਨੂੰਨ ਮੁਤਾਬਕ ਮੌਕੇ 'ਤੇ ਹੀ ਚਲਾਨ ਕੱਟਿਆ | ਗੱਲਬਾਤ ਕਰਦਿਆਂ ਟ੍ਰੈਫਿਕ ਇੰਚਾਰਜ ਏ. ਐਸ. ਆਈ. ਜੋਗਿੰਦਰ ਪਾਲ ਨੇ ਸਾਫ਼ ਸ਼ਬਦਾਂ 'ਚ ਚਿਤਾਵਨੀ ਦਿੱਤੀ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਆਵਾਜਾਈ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ?ਬੁਲਟ ਦੇ ਪਟਾਕੇ ਵਜਾਉਣ ਵਾਲਿਆਂ, ਬਿਨਾ ਸਾਇਲੰਸਰ ਜਾਂ ਬਿਨਾਂ ਨੰਬਰ ਪਲੇਟਾਂ ਦੇ ਘੁੰਮਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਗਈ ਹੈ |? ਗੱਡੀਆਂ ਦੇ ਕਾਲੇ ਸ਼ੀਸ਼ੇ ਕਰਨੇ ਜਾਂ ਉਨ੍ਹਾਂ ਨੂੰ ਜਾਲੀਆਂ ਨਾਲ ਢੱਕ ਕੇ ਚੱਲਣਾ ਕਾਨੂੰਨਨ ਜੁਰਮ ਹੈ | ?ਲੋੜ ਤੋਂ ਵੱਧ ਸਵਾਰੀਆਂ ਬਿਠਾ ਕੇ ਵਾਹਨ ਚਲਾਉਣ ਵਾਲਿਆਂ 'ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ?ਉਨ੍ਹਾਂ ਸ਼ਹਿਰ ਵਾਸੀਆਂ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ |