14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਹਲਕਾ ਇੰਚਾਰਜ ਹਨੀ ਟੌਂਸਾ ਨੇ ਕੀਤੀ ਸਖ਼ਤ ਨਿਖੇਧੀ

ਅਜੀਤ ਡੈਸਕ 06-06-2026
ਟੱਪਰੀਆਂ ਖੁਰਦ, 5 ਜੂਨ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਹਲਕਾ ਇੰਚਾਰਜ ਬਲਾਚੌਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਸੰਦੀਪ ਚੌਧਰੀ ਹਨੀ ਟੌਂਸਾ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮਾਝੇ ਦੇ ਜਰਨੈਲ ਸਰਦਾਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਜੀਠਾ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ | ਟੌਂਸਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ, ਜਿਸ ਦੇ ਨਾਲ ਕਾਨੂੰਨੀ ਤੇ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਠੇਸ ਪਹੁੰਚ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਦਿਨੀ ਮਜੀਠਾ ਪੁਲਿਸ ਵਲੋਂ ਮਜੀਠੀਆ ਦੇ ਸਮਰਥਕ ਜੋਬਨਪ੍ਰੀਤ ਸਿੰਘ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰਕੇ ਗੈਰ ਕਾਨੂੰਨੀ ਢੰਗ ਨਾਲ ਗਿ੍ਫਤਾਰ ਕੀਤਾ, ਜਿਸ ਦੇ ਕਾਰਨ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋਏ ਹਨ | ਟੌਂਸਾ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਪ੍ਰਣਾਲੀ ਲਈ ਠੀਕ ਨਹੀਂ ਹਨ ਤੇ ਇਸ ਦਾ ਸਾਡੇ ਸਮਾਜ ਦੇ ਅੰਦਰ ਗਲਤ ਸ਼ੰਦੇਸ਼ ਪਹੁੰਚਦਾ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਉੱਪਰ ਉੱਠ ਕੇ ਲੋਕਤੰਤਰੀ ਪ੍ਰੰਪਰਾਵਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਤਿਕਾਰ ਕੀਤਾ ਜਾਵੇ |
ਪਿਛਲੀ ਖ਼ਬਰ ਹਾਈ ਸਕੂਲ ਪੋਜੇਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਨੇ 18 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।