25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਡੀ. ਸੀ. ਵਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਮੈਂਬਰਾਂ ਨਾਲ ਮੀਟਿੰਗ

ਅਜੀਤ ਡੈਸਕ 15-06-2026

ਨਵਾਂਸ਼ਹਿਰ, 14 ਜੂਨ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਵਿਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਤੇ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ �ਲਖ ਨੇ ਪੰਜਾਬ ਰਾਜ ਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੋਰ ਗਰੁੱਪ ਦੇ ਮੈਂਬਰਾਂ ਨੇ ਜ਼ਿਲ੍ਹੇ ਵਿਚ ਮਨੁੱਖੀ ਅਧਿਕਾਰਾਂ ਦੀ ਸਥਿਤੀ, ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਤੇ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਡੀ. ਸੀ. ਨਾਲ ਵਿਚਾਰ-ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਪਹਿਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਤੇ ਹਰ ਨਾਗਰਿਕ ਨੂੰ ਬਿਨਾ ਭੇਦਭਾਵ ਦੇ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਿਊਮਨ ਰਾਈਟਸ ਕਮਿਸ਼ਨ ਵਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮਾਂ-ਸੀਮਾ ਵਿਚ ਯਕੀਨੀ ਬਣਾਇਆ ਜਾਵੇ। ਕੋਰ ਗਰੁੱਪ ਦੇ ਮੈਂਬਰਾਂ ਨੇ ਪ੍ਰਸ਼ਾਸਨ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਵੇਦਨਸ਼ੀਲ ਹੈ।

ਪਿਛਲੀ ਖ਼ਬਰ ਜ਼ਮੀਨੀ ਕਬਜ਼ੇ ਦੀ ਨੀਅਤ ਨਾਲ ਗੱਡੀਆਂ ’ਚ ਆਏ ਹਥਿਆਰਬੰਦ ਵਿਅਕਤੀਆਂ ਵਲੋਂ ਖੇਤਾਂ ’ਚ ਹਮਲਾ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਨਾਦਰਸ਼ਾਹੀ ਫੁਰਮਾਨ ਹੈ 200 ਲੀਟਰ ਪ੍ਰਤੀ ਦਿਨ ਤੋਂ ਵੱਧ ਨਹੀਂ ਮਿਲੇਗਾ ਡੀਜ਼ਲ-ਸੰਧੂ, ਕਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।