25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜ਼ਮੀਨੀ ਕਬਜ਼ੇ ਦੀ ਨੀਅਤ ਨਾਲ ਗੱਡੀਆਂ ’ਚ ਆਏ ਹਥਿਆਰਬੰਦ ਵਿਅਕਤੀਆਂ ਵਲੋਂ ਖੇਤਾਂ ’ਚ ਹਮਲਾ

ਅਜੀਤ ਡੈਸਕ 15-06-2026

ਕਾਠਗੜ੍ਹ, 14 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਜਮੀਨੀ ਕਬਜ਼ੇ ਦੀ ਨੀਅਤ ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹਥਿਆਰਬੰਦ ਵਿਅਕਤੀਆਂ ਵਲੋਂ ਖੇਤਾਂ ਵਿਚ ਕੰਮ ਕਰ ਰਹੇ ਇਕੋ ਪਰਿਵਾਰ ‘ਤੇ ਜਾਨਲੇਵਾ ਹਮਲਾ ਕਰਨ, ਭੰਨਤੋੜ ਕਰਨ ਤੇ ਧਮਕੀਆਂ ਦੇਣ ਦਾ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਐਸ. ਐਚ. �. ਅਭਿਸ਼ੇਕ ਸ਼ਰਮਾ ਕਾਠਗੜ੍ਹ ਤੇ ਏ. ਐਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮੁਦੱਈ ਅਰਸ਼ਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਵਾਸੀ ਪਿੰਡ ਮਸਤਗੜ੍ਹ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਚਾਰ ਨਾਮਜ਼ਦ ਕਥਿਤ ਦੋਸ਼ੀਆਂ ਅਤੇ 10/12 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀਆਂ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁੱਖ ਕਥਿਤ ਦੋਸ਼ੀ ਗੁਰਿੰਦਰ ਸਿੰਘ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਨੂੰ ਦਿੱਤੇ ਲਿਖਤੀ ਬਿਆਨ ਵਿਚ ਸ਼ਿਕਾਇਤਕਰਤਾ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਨਾਂਅ ‘ਤੇ ਪਿੰਡ ਐਮਾ ਚਾਹਲ ਥਾਣਾ ਕਾਠਗੜ੍ਹ ਵਿਖੇ 36 ਕਨਾਲ (ਕੁੱਲ 4 ਕਿੱਲੇ) ਜਮੀਨ ਹੈ। ਉਹ ਸਮੇਤ ਆਪਣੇ ਪਿਤਾ ਗੁਰਬਚਨ ਸਿੰਘ, ਮਾਤਾ ਜਸਵਿੰਦਰ ਕੌਰ ਤੇ ਆਪਣੀ ਮਾਸੀ ਦੇ ਲੜਕੇ ਇਸ਼ਪਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ (ਵਾਸੀ ਲੁਧਿਆਣਾ) ਦੇ ਨਾਲ ਆਪਣੇ ਇਨ੍ਹਾਂ ਖੇਤਾਂ ਵਿਚ ਝੋਨਾ ਲਾਉਣ ਦੀ ਤਿਆਰੀ ਕਰ ਰਿਹਾ ਸੀ। ਇਸੇ ਦੌਰਾਨ ਗੁਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਸੁਖਵਿੰਦਰ ਕੌਰ ਪਤਨੀ ਗੁਰਮੀਤ ਸਿੰਘ (ਪੁੱਤਰੀ ਨਾਇਬ ਸਿੰਘ, ਵਾਸੀ ਪਿੰਡ ਦੁਰਾਲੀ ਜ਼ਿਲ੍ਹਾ ਮੋਹਾਲੀ, ਹਾਲ ਵਾਸੀ ਪਿੰਡ ਮਸਤਗੜ੍ਹ ਥਾਣਾ ਮੁੱਲਾਂਪੁਰ ਗਰੀਬਦਾਸ, ਕਰਮਜੀਤ ਕੌਰ ਪਤਨੀ ਸੁਰਜੀਤ ਸਿੰਘ ਅਤੇ ਸੁਰਜੀਤ ਸਿੰਘ (ਵਾਸੀਆਨ ਬਡਾਲੀ, ਜ਼ਿਲ੍ਹਾ ਰੂਪਨਗਰ) ਤਿੰਨ ਗੱਡੀਆਂ ਵਿਚ ਸਵਾਰ ਹੋ ਕੇ ਉੱਥੇ ਪਹੁੰਚੇ। ਇਨ੍ਹਾਂ ਗੱਡੀਆਂ ਵਿਚ ਚਿੱਟੇ ਰੰਗ ਦੀ ਇਕ ਸਕਾਰਪੀ� ਜਿਸਦਾ ਨੰਬਰ ਪੀ.ਬੀ 65 ਬੀ.ਜੀ- 0372ਹੈ, ਕਾਲੇ ਰੰਗ ਦੀ ਇਕ ਥਾਰ ਗੱਡੀ ਜਿਸ ਦਾ ਨੰਬਰ ਪੀਬੀ. 65 ਬੀ. ਈ-6060 ਹੈ ਤੇ ਚਿੱਟੇ ਰੰਗ ਦੀ ਦੂਜੀ ਸਕਾਰਪੀ� ਜਿਸ ਦਾ ਨੰਬਰ ਪੀ. ਬੀ 65 ਏ.ਆਰ-5691 ਹੈ, ਸ਼ਾਮਿਲ ਸਨ। ਇਨ੍ਹਾਂ ਗੱਡੀਆਂ ਵਿਚ ਉਕਤ ਨਾਮਜ਼ਦ ਵਿਅਕਤੀਆਂ ਤੋਂ ਇਲਾਵਾ 10/12 ਹੋਰ ਅਣਪਛਾਤੇ ਵਿਅਕਤੀ ਸਵਾਰ ਸਨ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿਚ ਡਾਂਗਾਂ, ਸੋਟੇ ਅਤੇ ਕਿਰਪਾਨਾਂ ਵਰਗੇ ਹਥਿਆਰ ਫੜੇ ਹੋਏ ਸਨ। ਖੇਤਾਂ ਵਿਚ ਆਉਂਦਿਆਂ ਹੀ ਉਕਤ ਕਥਿਤ ਦੋਸ਼ੀਆਂ ਨੇ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਉਥੇ ਲੱਗੀ ਹੋਈ ਕੰਢਿਆਲੀ ਤਾਰ ਦੇ ਪਿੱਲਰ ਪੁੱਟਣੇ ਸ਼ੁਰੂ ਕਰ ਦਿੱਤੇ ਅਤੇ ਪਿੱਲਰ ਤੋੜ ਕੇ ਸ਼ਿਕਾਇਤਕਰਤਾ ਦਾ ਕਾਫ਼ੀ ਮਾਲੀ ਨੁਕਸਾਨ ਕੀਤਾ। ਜਦੋਂ ਪੀੜਤ ਪਰਿਵਾਰ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਕਥਿਤ ਦੋਸ਼ੀਆਂ ਨੇ ਗਾਲੀ-ਗਲੋਚ ਕਰਨਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਦੇਖ ਕੇ ਸ਼ਿਕਾਇਤਕਰਤਾ ਅਰਸ਼ਦੀਪ ਸਿੰਘ ਅਤੇ ਉਸ ਦੇ ਬਾਕੀ ਪਰਿਵਾਰਕ ਮੈਂਬਰਾਂ ਨੇ ਖੇਤਾਂ ਵਿਚੋਂ ਭੱਜ ਕੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਇਸ ਸਾਰੀ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਏ. ਐਸ. ਆਈ. ਸੁਰਿੰਦਰ ਪਾਲ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਕਾਰਵਾਈ ਅਮਲ ਵਿਚ ਲਿਆਂਦੀ। ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਗੁਰਿੰਦਰ ਸਿੰਘ, ਸੁਖਵਿੰਦਰ ਕੌਰ, ਕਰਮਜੀਤ ਕੌਰ, ਸੁਰਜੀਤ ਸਿੰਘ ਤੇ 10/12 ਅਣਪਛਾਤੇ ਹਮਲਾਵਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਥਿਤ ਦੋਸ਼ੀ ਗੁਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਨਾਮਜ਼ਦ ਹਮਲਾਵਰਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

ਪਿਛਲੀ ਖ਼ਬਰ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਪਿੰਡ ਬਾਗੋਵਾਲ ਦਾ ਦੌਰਾ ਅਗਲੀ ਖ਼ਬਰ ਡੀ. ਸੀ. ਵਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਮੈਂਬਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।