11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਸੇਵਾ ਕੇਂਦਰ ਤੇ ਫਰਦ ਕੇਂਦਰ ਦੀ ਕੀਤੀ ਅਚਨਚੇਤ ਜਾਂਚ

ਅਜੀਤ ਡੈਸਕ 16-06-2026

ਨਵਾਂਸ਼ਹਿਰ, 15 ਜੂਨ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਦਫਤਰਾਂ ਵਿਚ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਤੇ ਸਮੇਂ ਸਿਰ ਡਲਿਵਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ �ਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਸੇਵਾ ਕੇਂਦਰ, ਫਰਦ ਕੇਂਦਰ ਤੇ ਸਬ ਰਜਿਸਟਰਾਰ ਦਫਤਰ ਦੀ ਅਚਨਚੇਤ ਜਾਂਚ ਕੀਤੀ। ਜਾਂਚ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਨੇ ਹਾਜ਼ਰੀ ਰਜਿਸਟਰ, ਸੇਵਾ ਡਲਿਵਰੀ ਸਮਾਂ-ਸੀਮਾ, ਸਟਾਫ ਦੀ ਮੌਜੂਦਗੀ ਤੇ ਦਫ਼ਤਰੀ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਕੰਪਿਊਟਰਾਂ, ਬਾਇਓਮੈਟ੍ਰਿਕ ਸਿਸਟਮ ਤੇ ਸ਼ਿਕਾਇਤ ਪੇਟੀ ਦੀ ਕਾਰਜਸ਼ੀਲਤਾ ਵੀ ਪਰਖੀ। ਸੇਵਾ ਕੇਂਦਰ ਵਿਖੇ ਵੱਖ-ਵੱਖ ਸਰਟੀਫਿਕੇਟਾਂ ਤੇ ਸਕੀਮਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਨੇ ਕੰਮ ਕਰਵਾਉਣ ਲਈ ਆਏ ਆਮ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਤੋਂ ਸੇਵਾ ਪ੍ਰਾਪਤੀ ਦਾ ਤਜ਼ਰਬਾ ਜਾਣਿਆ। ਲੋਕਾਂ ਨੇ ਸਹਾਇਕ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਦਲਾਲ ਦੇ ਚੱਕਰ ਵਿਚ ਨਾ ਆਉਣ ਅਤੇ ਸੇਵਾਵਾਂ ਲਈ ਨਿਰਧਾਰਤ ਫੀਸ ਹੀ ਜਮ੍ਹਾਂ ਕਰਵਾਉਣ। ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਹਰੇਕ ਵਿਅਕਤੀ ਨਾਲ ਸਤਿਕਾਰਪੂਰਵਕ ਵਿਹਾਰ ਕੀਤਾ ਜਾਵੇ ਅਤੇ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਵਿੱਚ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਸੇਵਾਵਾਂ ਦੇ ਚਾਰਟ ਅਤੇ ਫੀਸ ਸੂਚੀ ਸਪੱਸ਼ਟ ਤੌਰ ‘ਤੇ ਪ੍ਰਦਰਸ਼ਿਤ ਕੀਤੇ ਜਾਣ। ਇਸ ਮੌਕੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਉਰਦੂ ਕੋਰਸ ਦਾ ਜੁਲਾਈ 2026 ਦੇ ਦਾਖ਼ਲੇ ਦੀ ਆਖ਼ਰੀ ਤਰੀਕ ’ਚ ਵਾਧਾ ਅਗਲੀ ਖ਼ਬਰ ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ’ਚ 31 ਯੂਨਿਟ ਖੂਨਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।