11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭਾਸ਼ਾ ਵਿਭਾਗ ਵਲੋਂ ਉਰਦੂ ਕੋਰਸ ਦਾ ਜੁਲਾਈ 2026 ਦੇ ਦਾਖ਼ਲੇ ਦੀ ਆਖ਼ਰੀ ਤਰੀਕ ’ਚ ਵਾਧਾ

ਅਜੀਤ ਡੈਸਕ 16-06-2026

ਨਵਾਂਸ਼ਹਿਰ, 15 ਜੂਨ (ਜਸਬੀਰ ਸਿੰਘ ਨੂਰਪੁਰ)-ਵਿਭਾਗ ਦੁਆਰਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ ਜੁਲਾਈ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਉਰਦੂ ਦੇ ਇਸ ਕੋਰਸ ਲਈ ਟਿਊਸ਼ਨ ਫ਼ੀਸ 500 ਰੁਪਏ ਰੱਖੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿਚ ਦਾਖ਼ਲਾ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਦੇ ਅਨੇਕ ਸਿੱਖਿਆਰਥੀਆਂ ਨੇ ਉਰਦੂ ਭਾਸ਼ਾ ਦੀ ਸਿੱਖਿਆ ਹਾਸਿਲ ਕੀਤੀ ਹੈ। ਇਸ ਕਲਾਸ ਲਈ ਵਿਭਾਗ ਵਲੋਂ ਯੋਗ ਤੇ ਕਾਬਿਲ ਉਰਦੂ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ ਹੈ। ਕਲਾਸ ਦਾ ਸਮਾਂ ਸ਼ਾਮ 5 ਵਜੇ ਤੋਂ 6 ਵਜੇ ਦਾ ਹੈ, ਜਿਸ ਕਾਰਨ ਕੰਮ-ਕਾਜ ਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ। ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫ਼ਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਮਰਾ ਨੰਬਰ 24, ਪੁਰਾਣੀ ਬਿਲਡਿੰਗ, ਡੀ.ਸੀ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 22 ਜੂਨ ਹੈ।

ਪਿਛਲੀ ਖ਼ਬਰ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ ਅਗਲੀ ਖ਼ਬਰ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਸੇਵਾ ਕੇਂਦਰ ਤੇ ਫਰਦ ਕੇਂਦਰ ਦੀ ਕੀਤੀ ਅਚਨਚੇਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।