20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨਸ਼ਾ ਤਸਕਰੀ ਰੋਕਣ ਸੰਬੰਧੀ ਡੀ. ਸੀ. ਤੇ ਐਸ. ਐਸ. ਪੀ. ਵਲੋਂ ਮੀਟਿੰਗ

19-06-2026
ਨਵਾਂਸ਼ਹਿਰ, 18 ਜੂਨ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਵਿਚ ਨਸ਼ਿਆਂ ਦੀ ਤਸਕਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ ਨਾਰਕੋਟਿਕਸ ਕੋਆਰਡੀਨੇਸ਼ਨ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ �ਲਖ ਤੇ ਐਸ. ਐਸ. ਪੀ. ਤੁਸ਼ਾਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਜ਼ਿਲ੍ਹੇ ਵਿਚ ਨਸ਼ਿਆਂ ਦੀ ਸਥਿਤੀ, ਪਿਛਲੇ ਮਹੀਨੇ ਕੀਤੀਆਂ ਗਈਆਂ ਕਾਰਵਾਈਆਂ ਅਤੇ ਐਨ. ਡੀ. ਪੀ. ਐਸ ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ ‘ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਨੇ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸਕੂਲ-ਕਾਲਜਾਂ, ਬੱਸ ਅੱਡਿਆਂ ਅਤੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਦੇ ਹੁਕਮ ਦਿੱਤੇ। ਐਸ. ਐਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਸਪੈਸ਼ਲ ਡਰਾਈਵ ਚਲਾਈ ਜਾ ਰਹੀ ਹੈ ਅਤੇ ਸਰਹੱਦੀ/ਸ਼ੱਕੀ ਥਾਵਾਂ ‘ਤੇ ਨਾਕਾਬੰਦੀ ਸਖ਼ਤ ਕੀਤੀ ਗਈ ਹੈ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਛੋਟੇ-ਮੋਟੇ ਨਸ਼ਾ ਵਿਕਰੇਤਾਵਾਂ ਦੇ ਨਾਲ-ਨਾਲ ਪਿੱਛੇ ਬੈਠੇ ਵੱਡੇ ਸਪਲਾਇਰਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ, ਮੁੜ-ਵਸੇਬੇ ਅਤੇ ਕਾਊਂਸਲਿੰਗ ਪ੍ਰਬੰਧਾਂ ‘ਤੇ ਵੀ ਚਰਚਾ ਹੋਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਹਰ ਮਹੀਨੇ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ‘ਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ’ਤੇ ਹੀ ਕੇਂਦਰਿਤ ਰਹਿਣ ਰਾਜਨੀਤਿਕ ਧਿਰਾਂ-ਕਰਨ ਸਿੰਘ ਰਾਣਾ ਅਗਲੀ ਖ਼ਬਰ ਸਾਬਕਾ ਇੰਸਪੈਕਟਰ ਬਾਬਾ ਅਰਜਨ ਸਿੰਘ �ਔਲਖ ਨਮਿਤ ਅੰਤਿਮ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।