20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅੰਗਦ ਸਿੰਘ ਸੈਣੀ ਕਾਂਗਰਸ ਓ. ਬੀ. ਸੀ. ਸੈੱਲ ਪੰਜਾਬ ਦੇ ਪ੍ਰਧਾਨ ਚੁਣੇ

ਅਜੀਤ ਡੈਸਕ 19-06-2026

ਨਵਾਂਸ਼ਿਹਰ, 18 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਅੰਗਦ ਸਿੰਘ ਸੈਣੀ ਨੂੰ ਕਾਂਗਰਸ ਕਮੇਟੀ ਵਲੋਂ �. ਬੀ. ਸੀ. ਸੈੱਲ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ। ਇਹ ਨਿਯੁਕਤੀ ਇਕ ਪੱਤਰ ਰਾਹੀਂ ਕੇ. ਸੀ. ਵੇਨਗੋਪਾਲ ਜਨਰਲ ਸਕੱਤਰ ਭਾਰਤ ਨੇ ਕੀਤੀ। ਅੰਗਦ ਸਿੰਘ ਸੈਣੀ ਨੇ ਆਖਿਆ ਕਿ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਸਮੁੱਚੀ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਤੇ ਹਾਈਕਮਾਨ ਦੇ ਉਹ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਜਤਾਉਂਦੇ ਹੋਏ ਮੈਨੂੰ ਪੰਜਾਬ ਕਾਂਗਰਸ ਦੇ �. ਬੀ. ਸੀ. ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਆਖਿਆ ਕਿ ਜੋ ਪਾਰਟੀ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਮੈਂ ਪੂਰੀ ਤਨਦੇਹੀ, ਇਮਾਨਦਾਰੀ ਤੇ ਵਚਨਬੱਧਤਾ ਨਾਲ ਨਿਭਾਉਣ ਦਾ ਯਤਨ ਕਰਾਂਗਾ। ਕਾਂਗਰਸ ਪਾਰਟੀ ਦੀ ਲੋਕ ਪੱਖੀ ਵਿਚਾਰਧਾਰਾ ਨੂੰ ਮਜ਼ਬੂਤ ਕਰਦਿਆਂ ਲੋਕਾਂ ਦੇ ਮੁੱਦਿਆਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ ਤੇ ਉਨ੍ਹਾਂ ਦੇ ਹੱਲ ਲਈ ਨਿਰੰਤਰ ਕੰਮ ਕੀਤਾ ਜਾਵੇਗਾ। ਅੰਗਦ ਸਿੰਘ ਸੈਣੀ ਦੀ ਨਿਯੁਕਤੀ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਸ੍ਰੀਮਤੀ ਮੀਨਾ ਸੂੰਢ, ਕੁਲਵਰਨ ਸਿੰਘ ਥਾਂਦੀਆਂ, ਚਿੰਟੂ ਅਰੋੜਾ, ਹਰਬੰਤ ਸਿੰਘ ਮਕਸੂਦਪੁਰ ਆਦਿ ਨੇ ਸਵਾਗਤ ਕੀਤਾ।

ਪਿਛਲੀ ਖ਼ਬਰ ਝੋਨੇ ਦੀ ਥਾਂ ਮੱਕੀ ਦੀ ਫ਼ਸਲ ਨੂੰ ਪਹਿਲ ਦੇਣ ਵਾਲੇ ਕਿਸਾਨਾਂ ਨੂੰ ਸਰਕਾਰ ਦੇਵੇਗੀ ਵੱਡੀ ਸਹਾਇਤਾ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਬਲਾਚੌਰ ਮੰਢਿਆਣੀ ਮੋੜ ਵਿਖੇ ਸਵਿਫਟ ਕਾਰ ਹੋਈ ਹਾਦਸਾਗ੍ਰਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।