20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਝੋਨੇ ਦੀ ਥਾਂ ਮੱਕੀ ਦੀ ਫ਼ਸਲ ਨੂੰ ਪਹਿਲ ਦੇਣ ਵਾਲੇ ਕਿਸਾਨਾਂ ਨੂੰ ਸਰਕਾਰ ਦੇਵੇਗੀ ਵੱਡੀ ਸਹਾਇਤਾ-ਮੁੱਖ ਖੇਤੀਬਾੜੀ ਅਫ਼ਸਰ

ਅਜੀਤ ਡੈਸਕ 19-06-2026
ਨਵਾਂਸ਼ਹਿਰ, 18 ਜੂਨ (ਦੀਦਾਰ ਸਿੰਘ ਸ਼ੇਤਰਾ)-ਡਾ. ਲੇਖਰਾਜ ਬੇਗੋਵਾਲ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਫਸਲ ਦਾ ਤਿਆਗ ਕਰਕੇ ਮੱਕੀ ਦੀ ਫਸਲ ਉਗਾਉਣ ਨੂੰ ਪਹਿਲ ਦੇਣਗੇ ਉਸ ਨੂੰ ਖੇਤੀਬਾੜੀ ਵਿਭਾਗ ਵਲੋਂ ਪ੍ਰਤੀ ਹੈਕਟੇਅਰ 17500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਕੁਦਰਤੀ ਸਰੋਤ ਪਾਣੀ ਦੇ ਪੱਧਰ ਨੂੰ ਵੀ ਪ੍ਰਭਾਵਿਤ ਕਰਦਿਆਂ ਵਾਤਾਵਰਨ ਨੂੰ ਵੀ ਗੰਧਲਾ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਐਡਵਾਂਟਾ ਇੰਟਰਪ੍ਰਜਸ ਦੇ ਉੱਤਰੀ ਭਾਰਤ ਦੇ ਮੁੱਖ ਅਧਿਕਾਰੀ ਡਾ. ਵਿਵੇਕ ਸ਼ਰਮਾ ਨੇ ਕਿਹਾ ਕਿ ਅਸੀਂ ਮੱਕੀ ਦਾ ਅਜਿਹਾ ਬੀਜ ਮਾਰਕੀਟ ਵਿਚ ਲਿਆ ਰਹੇ ਹਾਂ ਜਿਹੜਾ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਵਧੇਰੇ ਆਮਦਨ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਖੋਜ ਵਾਤਾਵਰਨ ਦੀ ਸੰਭਾਲ ਲਈ ਵੀ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਖੇਤੀਬਾੜੀ ਵਿਭਾਗ ਵਲੋਂ ਡਾ. ਵਿਜੇ ਕੁਮਾਰ ਮਹੇਸ਼ੀ ਏ. ਡੀ. �. ਇਨਫੋਰਸਮੈਂਟ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੱਕੀ ਵਿਚਾਰ ਗੋਸ਼ਟੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਭਰਤ ਕੁਮਾਰ, ਪਰਮਿੰਦਰ ਸਿੰਘ, ਅਸ਼ਵਨੀ ਕੁਮਾਰ, ਅਭੀਸ਼ੇਕ ਰਾਣਾ ਵੀ ਸ਼ਾਮਲ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਗੋਦੜੀਆ ਸਿੰਘ ਤਲਵੰਡੀ ਜੱਟਾਂ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਅੰਗਦ ਸਿੰਘ ਸੈਣੀ ਕਾਂਗਰਸ ਓ. ਬੀ. ਸੀ. ਸੈੱਲ ਪੰਜਾਬ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।