24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਨੂੰ ਸਮੱਸਿਆਵਾਂ ਸੰਬੰਧੀ ਸੌਂਪਿਆ ਲਿਖਤੀ ਪੱਤਰ

ਅਜੀਤ ਡੈਸਕ 21-06-2026

ਬਲਾਚੌਰ, 20 ਜੂਨ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਇਲਾਕੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਹਿੱਤ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਲਿਖਤੀ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਫੈਕਟਰੀਆਂ ਤੋਂ ਨਿਕਲਣ ਵਾਲੇ ਧੂੰਏਂ ਅਤੇ ਗੰਦੇ ਪਾਣੀ ਕਾਰਨ ਇਲਾਕੇ ਦੇ ਲੋਕਾਂ ਦੀ ਸਿਹਤ ਤੇ ਵਾਤਾਵਰਨ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਹਵਾ ਅਤੇ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਬਣਦੀ ਹੈ। ਇਲਾਕਾ ਵਾਸੀਆਂ ਦੀ ਸਿਹਤ ਸਹੂਲਤ ਦੇ ਮੱਦੇਨਜ਼ਰ ਪ੍ਰਦੂਸ਼ਣ ਵਰਗੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਇਸ ਸੰਬੰਧੀ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਵਿਚ ਪਹਿਲ ਕਦਮੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆਂ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਲੋੜੀਂਦੀ ਕਾਰਵਾਈ ਕਰੇਗਾ। ਉਨ੍ਹਾਂ ਦੱਸਿਆ ਕਿ ਚੇਅਰਪਰਸਨ ਰੀਨਾ ਗੁਪਤਾ ਵਲੋਂ ਪੂਰਾ ਵਿਸ਼ਵਾਸ ਦਵਾਇਆ ਗਿਆ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਯੂਥ ‘ਆਪ’ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਚੌਧਰੀ ਕਰਨਵੀਰ ਕਟਾਰੀਆ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਵਿਵਾਦਿਤ ਵੀਡੀ� ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੈਤਿਕਤਾ ਦੇ ਅਧਾਰ ’ਤੇ ਅਸਤੀਫਾ ਦੇਵੇ-ਕਮਲਜੀਤ ਬੰਗਾ ਅਗਲੀ ਖ਼ਬਰ ਇਕ ਹਫ਼ਤੇ ਵਿਚ 14 ਵੀਜ਼ੇ ਹੋਏ ਹਾਸਿਲ-ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।