24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਿੰਡ ਖੰਡੂਪੁਰ ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 21-06-2026

ਬਲਾਚੌਰ, 20 ਜੂਨ (ਨਰੇਸ਼ ਧੌਲ)-ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੰਡੂਪੁਰ ਵਿਖੇ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਕਰਵਾਇਆ। ਸਮਾਗਮ ਦੌਰਾਨ ਸਿੰਬਲ ਮਜਾਰੇ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਵਲੋਂ ਸੰਗਤਾਂ ਨੂੰ ਸ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸੰਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਗੁਰੂਆਂ ਦੇ ਦੱਸੇ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫਲਾ ਬਣਾਉਣ ਦੀ ਪ੍ਰੇਰਣਾ ਦਿੱਤੀ। ਪ੍ਰਬੰਧਕਾਂ ਵਲੋਂ ਸਹਿਯੋਗੀਆਂ ਤੇ ਪਤਵੰਤਿਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਬੈਂਸ, ਹਰਦੀਪ ਸਿੰਘ ਨਾਫ਼ਰੀ, ਅਰਸ਼ਦੀਪ ਸਿੰਘ ਦੀਪ, ਅਮਰਜੀਤ ਸਿੰਘ ਮਸਤਾਨਾ, ਜੋਗਾ ਸਿੰਘ, ਗੁਰਮੀਤ ਸਿੰਘ, ਰਾਣਾ, ਗੁਰਨਾਮ ਸਿੰਘ ਸਰਪੰਚ, ਅਮਰੀਕ ਸਿੰਘ ਬੈਂਸ, ਗੁਰਨਾਮ ਸਿੰਘ ਗਰੇਵਾਲ, ਸਮੂਹ ਪਿੰਡ ਵਾਸੀ ਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ‘ਮਾਵਾਂ ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਕਰੀਮਪੁਰ ਚਾਹਵਾਲਾ ਵਿਖੇ ਰਜਿਸਟ੍ਰੇਸ਼ਨ ਦਾ ਕੰਮ ਜੰਗੀ ਪੱਧਰ ‘ਤੇ ਅਗਲੀ ਖ਼ਬਰ ਕੰਡੀ ਕਨਾਲ ਨਹਿਰ ਦੀ ਦਰੁਸਤੀ ਹਿੱਤ ਸੰਜੀਵ ਚੌਧਰੀ ਤੇ ਸੇਠੀ ਉਧਨਵਾਲ ਵਲੋਂ ਜਲ ਸਰੋਤ ਮੰਤਰੀ ਗੋਇਲ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।