25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਗ੍ਰਾਮ ਪੰਚਾਇਤ ਨਿਊ ਕਲੋਨੀ ਰੱਕੜਾਂ ਬੇਟ ਵਿਖੇ ਫਾਰਮ ਭਰਨ ਦੀ ਮੁਹਿੰਮ ਸ਼ੁਰੂ

ਅਜੀਤ ਡੈਸਕ 21-06-2026

ਬਲਾਚੌਰ, 20 ਜੂਨ (ਨਰੇਸ਼ ਧੋਲ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਸ਼ੁਰੂ ਕੀਤੀ ਮੁਹਿੰਮ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗ੍ਰਾਮ ਪੰਚਾਇਤ ਨਿਊ ਕਲੋਨੀ ਰੱਕੜਾਂ ਬੇਟ ਵਿਖੇ ਯੋਗ ਮਹਿਲਾਵਾਂ ਦੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ। ਇਸ ਸੰਬੰਧੀ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਪਿੰਡ ਦੇ ਸਰਪੰਚ ਭਾਗ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਯੋਜਨਾ ਦਾ ਉਦੇਸ਼ ਮਾਵਾਂ ਤੇ ਧੀਆਂ ਨੂੰ ਸਨਮਾਨ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਲੋੜਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕਰ ਸਕਣ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਯੋਗ ਮਹਿਲਾਵਾਂ ਦੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਲੋੜੀਂਦੇ ਦਸਤਾਵੇਜ਼ਾਂ ਸੰਬੰਧੀ ਵੀ ਪੂਰੀ ਸਹਾਇਤਾ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ ਅਗਲੀ ਖ਼ਬਰ ‘ਮਾਵਾਂ ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਕਰੀਮਪੁਰ ਚਾਹਵਾਲਾ ਵਿਖੇ ਰਜਿਸਟ੍ਰੇਸ਼ਨ ਦਾ ਕੰਮ ਜੰਗੀ ਪੱਧਰ ‘ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।