25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

ਅਜੀਤ ਡੈਸਕ 21-06-2026

ਨਵਾਂਸ਼ਹਿਰ, 20 ਜੂਨ (ਜਸਬੀਰ ਸਿੰਘ ਨੂਰਪੁਰ)-ਐਸ. ਐਚ. �. ਵਰਿੰਦਰ ਕੁਮਾਰ ਨੇ ਦੱਸਿਆ ਕਿ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਘੱਕੇਵਾਲ ਹੈੱਡ ਤੋਂ ਨਹਿਰ ਸੂਆ ਦੇ ਨਾਲ-ਨਾਲ ਪਿੰਡ ਹਿਆਲਾ ਵੱਲ ਨੂੰ ਆ ਰਹੇ ਸੀ ਤਾਂ ਹਿਆਲਾ ਤੋਂ ਥੋੜਾ ਪਹਿਲਾਂ ਹੀ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਲਖਵਿੰਦਰ ਸਿੰਘ ਲੱਖਾ ਪੁੱਤਰ ਸ਼ਿੰਦਾ ਸਿੰਘ ਪਿੰਡ ਹਿਆਤਪੁਰ ਰੁੜਕੀ, ਥਾਣਾ ਪੋਜੇਵਾਲ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਬਕਾਪੁਰ ਵਿਖੇ ਰਜਿਸਟ੍ਰੇਸ਼ਨ ਸ਼ੁਰੂ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਗ੍ਰਾਮ ਪੰਚਾਇਤ ਨਿਊ ਕਲੋਨੀ ਰੱਕੜਾਂ ਬੇਟ ਵਿਖੇ ਫਾਰਮ ਭਰਨ ਦੀ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।