25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਬਕਾਪੁਰ ਵਿਖੇ ਰਜਿਸਟ੍ਰੇਸ਼ਨ ਸ਼ੁਰੂ

ਅਜੀਤ ਡੈਸਕ 21-06-2026

ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਐਲਾਨੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਬਕਾਪੁਰ ਵਿਖੇ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਮੌਕੇ ‘ਆਪ’ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨਾਂ ਦੀ ਆਰਥਿਕ ਮਜਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ �ਰਤਾਂ ਨੂੰ ਹਰ ਮਹੀਨੇ 1000 ਰੁਪਏ ਮਹੀਨਾ ਅਤੇ ਐਸ. ਸੀ. ਵਰਗ ਦੀਆਂ �ਰਤਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ ਵਿਚ ਕੀਤੀ ਜਾ ਰਹੀ ਹੈ। ਲਾਭਪਾਤਰੀ �ਰਤਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਲੈ ਕੇ ਸਰਕਾਰ ਦੀ ਇਸ ਯੋਜਨਾ ਦਾ ਲਾਹਾ ਲੈਣਾ ਚਾਹੀਦਾ ਹੈ।

ਪਿਛਲੀ ਖ਼ਬਰ ਪਿੰਡ ਸ਼ਹਾਬਪੁਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।