12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੰਜਾਬ ਸਰਕਾਰ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ ਤੇ ਉਨ੍ਹਾਂ ਨੂੰ ਬਣਦਾ ਰੋਜ਼ਗਾਰ ਪ੍ਰਦਾਨ ਕਰੇ-ਬਲਦੇਵ ਭਾਰਤੀ

ਅਜੀਤ ਡੈਸਕ 23-06-2026

ਔੜ, 22 ਜੂਨ (ਗੁਰਨਾਮ ਸਿੰਘ ਸੈਣੀ)-ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ. ਐੱਲ. ਓ) ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਮਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਸੂਬਾ ਪੱਧਰੀ ਕਲਮ-ਛੋੜ ਹੜਤਾਲ ਲਗਾਤਾਰ 1 ਜੂਨ 2026 ਤੋਂ ਜਾਰੀ ਹੈ। ਜਿਸ ਕਾਰਨ ਮਨਰੇਗਾ ਨਾਲ ਸਬੰਧਤ ਪੇਂਡੂ ਵਿਕਾਸ ਦੇ ਕਾਰਜ ਤੇ ਮਨਰੇਗਾ ਮਜ਼ਦੂਰਾਂ ਦਾ ਰੋਜ਼ਗਾਰ ਬਿਲਕੁਲ ਠੱਪ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਕਰਮਚਾਰੀ ਸੰਗਠਨਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਮਨਰੇਗਾ ਕਰਮਚਾਰੀਆਂ ’ਤੇ ਲਗਾਤਾਰ ਵਾਧੂ ਕੰਮਾਂ ਦਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀਆਂ ਡਿਊਟੀਆਂ ਮਨਰੇਗਾ ਦੇ ਅਸਲ ਕੰਮਾਂ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਆਦਿ ਨੂੰ ਲਾਗੂ ਕਰਨ ਵਰਗੇ ਗ਼ੈਰ-ਮਨਰੇਗਾ ਕਾਰਜਾਂ ਵਿਚ ਵੀ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਰੋਜ਼ਾਨਾ ਟਾਰਗੇਟ ਦਿੱਤੇ ਜਾ ਰਹੇ ਹਨ ਜਿਸ ਕਾਰਨ ਮੁਲਾਜ਼ਮਾਂ ’ਤੇ ਕੰਮ ਦਾ ਦਬਾਅ ਬਹੁਤ ਜ਼ਿਆਦਾ ਵੱਧ ਗਿਆ ਹੈ। ਬਲਦੇਵ ਭਾਰਤੀ ਨੇ ਦੱਸਿਆ ਕਿ ਮਨਰੇਗਾ ਵਿਚ ਸਾਰੀਆਂ ਕੈਟਾਗਰੀਆਂ ਦੇ ਗ਼ਰੀਬ ਤੇ ਮੱਧਵਰਗੀ ਕਰਮਚਾਰੀਆਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖਾਹਾਂ ਤੱਕ ਨਹੀਂ ਮਿਲੀਆਂ ਅਤੇ ਉਹ ਗੰਭੀਰ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬਲਦੇਵ ਭਾਰਤੀ ਨੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਸਰਕਾਰ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ ਤੇ ਮਨਰੇਗਾ ਮਜ਼ਦੂਰਾਂ ਨੂੰ ਬਣਦਾ ਰੋਜ਼ਗਾਰ ਪ੍ਰਦਾਨ ਕਰੇ।

ਪਿਛਲੀ ਖ਼ਬਰ ਸਾਹਨੀ ਡੈਂਟਲ ਕਲੀਨਿਕ ਵਲੋਂ ਕੰਗ ’ਚ ਮੁਫ਼ਤ ਡੈਂਟਲ ਕੈਂਪ, 50 ਦੇ ਕਰੀਬ ਮਰੀਜ਼ਾਂ ਨੇ ਲਿਆ ਲਾਭ ਅਗਲੀ ਖ਼ਬਰ ਭੁੱਲੇਵਾਲ ਰਾਠਾਂ ਵਲੋਂ ਢਾਡੀ ਜਸਦੀਪ ਸਿੰਘ ਨਾਗਰਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।