12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਾਹਨੀ ਡੈਂਟਲ ਕਲੀਨਿਕ ਵਲੋਂ ਕੰਗ ’ਚ ਮੁਫ਼ਤ ਡੈਂਟਲ ਕੈਂਪ, 50 ਦੇ ਕਰੀਬ ਮਰੀਜ਼ਾਂ ਨੇ ਲਿਆ ਲਾਭ

ਅਜੀਤ ਡੈਸਕ 23-06-2026

ਰਾਹੋਂ, 22 ਜੂਨ (ਉਂਕਾਰ ਸਿੰਘ ਰਾਠੌਰ)-ਪਿੰਡ ਕੰਗਾ ਵਿਖੇ ਸਾਹਨੀ ਡੈਂਟਲ ਕਲੀਨਿਕ, ਨਵਾਂਸ਼ਹਿਰ ਵਲੋਂ ਇਕ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੀ ਅਗਵਾਈ ਪ੍ਰਸਿੱਧ ਡੈਂਟਲ ਮਾਹਿਰ ਡਾ. ਜਸ਼ਨਦੀਪ ਸਾਹਨੀ ਤੇ ਡਾ. ਸੰਮਤ ਵਲੋਂ ਕੀਤੀ ਗਈ। ਕੈਂਪ ਦੌਰਾਨ ਲਗਪਗ 50 ਦੇ ਕਰੀਬ ਮਰੀਜ਼ਾਂ ਦੇ ਦੰਦਾਂ ਤੇ ਮੂੰਹ ਨਾਲ ਸੰਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ। ਡਾਕਟਰਾਂ ਨੇ ਮਰੀਜ਼ਾਂ ਨੂੰ ਦੰਦਾਂ ਦੀ ਸਹੀ ਸੰਭਾਲ, ਮੂੰਹ ਦੀ ਸਫ਼ਾਈ ਤੇ ਸਮੇਂ-ਸਮੇਂ ’ਤੇ ਦੰਦਾਂ ਦੀ ਜਾਂਚ ਕਰਵਾਉਣ ਲਈ ਜਾਗਰੂਕ ਕੀਤਾ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਕਮਲਦੀਪ ਸਿੰਘ, ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਮਲਜੀਤ ਸਿੰਘ, ਕਮੇਟੀ ਮੈਂਬਰ ਧਰਮਿੰਦਰ ਸਿੰਘ, ਜਸਕਰਨ, ਗੌਰਵ ਤੇ ਮਾਨਵ ਦਾ ਵਿਸ਼ੇਸ਼ ਤੌਰ ’ਤੇ ਸਹਿਯੋਗ ਰਿਹਾ। ਕੈਂਪ ਦੇ ਸਫਲ ਪ੍ਰਬੰਧ ਵਿਚ ਡਾ. ਕੇਸ਼ਵ ਰਾਏ ਨੇ ਅਹਿਮ ਭੂਮਿਕਾ ਨਿਭਾਈ। ਡਾ. ਜਸ਼ਨਦੀਪ ਸਾਹਨੀ ਨੇ ਕਿਹਾ ਕਿ ਅੱਜ ਕੱਲ੍ਹ ਦੰਦਾਂ ਨਾਲ ਸੰਬੰਧਤ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ ਅਤੇ ਲੋਕ ਅਕਸਰ ਸਮੇਂ ਸਿਰ ਇਲਾਜ ਨਾ ਕਰਵਾਉਣ ਕਾਰਨ ਗੰਭੀਰ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਫ਼ਤ ਸਿਹਤ ਕੈਂਪਾਂ ਦਾ ਮਕਸਦ ਪੇਂਡੂ ਖੇਤਰਾਂ ਦੇ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਪਿੰਡ ਵਾਸੀਆਂ ਨੇ ਸਾਹਨੀ ਡੈਂਟਲ ਕਲੀਨਿਕ ਦੀ ਇਸ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਲਈ ਵੀ ਵੱਡੀ ਰਾਹਤ ਸਾਬਤ ਹੁੰਦੇ ਹਨ।

ਪਿਛਲੀ ਖ਼ਬਰ ਪਿੰਡ ਹੀਉਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ ਤੇ ਉਨ੍ਹਾਂ ਨੂੰ ਬਣਦਾ ਰੋਜ਼ਗਾਰ ਪ੍ਰਦਾਨ ਕਰੇ-ਬਲਦੇਵ ਭਾਰਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।