ਬੰਗਾ, 23 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਰਵਾਏ ਗਏ। ਸੱਤਵੇਂ ਭੰਗੜਾ ਸਿਖਲਾਈ ਕੈਂਪ ਦਾ ਸਮਾਪਤੀ ਸਮਾਗਮ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ. ਵਿਕਰਮ ਸਿੰਘ ਕਲੇਰ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਕਿਹਾ ਕਿ ਵਿਕਰਮ ਸਿੰਘ ਕਲੇਰ ਤੇ ਉਨ੍ਹਾਂ ਦੇ ਵੱਡੇ ਵੀਰ ਸ. ਮਨਤੇਜ ਸਿੰਘ ਢਿੱਲੋਂ ਤੇ ਗੁਰਨਾਮ ਸਿੰਘ ਦਾ ਕਾਲਜ ਦੀਆਂ ਸੱਭਿਆਚਾਰਕ ਗਤੀਵਿਧੀਆਂ ਵਿਚ ਵੱਡਾ ਯੋਗਦਾਨ ਹੈ। ਉਨ੍ਹਾਂ ਭੰਗੜਾ ਕੈਂਪ ’ਚ ਰੋਜ਼ਾਨਾ ਬੱਚਿਆਂ ਨੂੰ ਲੈ ਕੇ ਪਹੁੰਚਦੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਭੰਗੜੇ ਦੇ ਸਿਖਿਆਰਥੀਆਂ ਦਾ ਮੁਕਾਬਲਾ ਵੀ ਕਰਵਾਇਆ, ਜਿਸ ਵਿਚ ਜੱਜਮੈਂਟ ਪਵਨ ਕੁਮਾਰ ਭੰਗੜਾ ਕੋਚ, ਗੁਰਪ੍ਰੀਤ ਸਿੰਘ (ਭੰਗੜਾ ਵਿਦ ਸਮਾਈਲ ਅਕੈਡਮੀ ਬੰਗਾ) ਤੇ ਪਲਕ ਢਿੱਲੋਂ ਨੇ ਕੀਤੀ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਤੇ ਸਮੂਹ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ। ਮੁੱਖ ਮਹਿਮਾਨ ਨੂੰ ਵੀ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤਾ। ਮੰਚ ਸੰਚਾਲਨ ਇੰਦਰਪ੍ਰੀਤ ਕੌਰ ਤੇ ਕ੍ਰਿਸਪ੍ਰੀਤ ਨੇ ਕੀਤਾ। ਆਏ ਹੋਏ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਮਨਮੰਤ ਸਿੰਘ ਲਾਇਬ੍ਰੇਰੀਅਨ ਨੇ ਕੀਤਾ। ਇਸ ਮੌਕੇ ਕਾਲਜ ਦੀ ਭੰਗੜਾ ਤੇ ਲੁੱਡੀ ਟੀਮ ਦੇ ਸਮੂਹ ਵਿਦਿਆਰਥੀ ਕਲਾਕਾਰ ਹਾਜ਼ਰ ਸਨ।
ਸਿੱਖ ਨੈਸ਼ਨਲ ਕਾਲਜ ਬੰਗਾ ਦਾ 7ਵਾਂ ਭੰਗੜਾ ਸਿਖਲਾਈ ਕੈਂਪ ਸਫ਼ਲਤਾ ਪੂਰਵਕ ਸਮਾਪਤ
ਅਜੀਤ ਡੈਸਕ
24-06-2026