21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪਿੰਡ ਮੌਜੋਵਾਲ ਮਜਾਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

ਅਜੀਤ ਡੈਸਕ 24-06-2026

ਬਲਾਚੌਰ, 23 ਜੂਨ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੌਜੋਵਾਲ ਮਜਾਰਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਅਸ਼ੋਕ ਕਟਾਰੀਆ ਨੇ ਕਿਹਾ ਕਿ ਇਹ ਪਵਿੱਤਰ ਯਾਤਰਾ ਸੰਗਤਾਂ ਲਈ ਭਗਤੀ, ਆਸਥਾ ਤੇ ਆਤਮਿਕ ਸ਼ਾਂਤੀ ਦਾ ਇਕ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ। ਯਾਤਰਾ ਨੂੰ ਲੈ ਕੇ ਪਿੰਡ ਵਾਸੀਆਂ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਯਾਤਰਾ ਦੀ ਸ਼ੁਰੂਆਤ ਕਰਦਿਆਂ ਹੋਇਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਰਪੰਚ ਦਿਲਵਰ ਸਿੰਘ ਖੱਟਕੜ ਤੇ ਹੋਰ ਵੱਖ-ਵੱਖ ਆਗੂਆਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਸਾਡੇ ਅਮੀਰ ਧਾਰਮਿਕ ਵਿਰਸੇ ਨਾਲ ਜੁੜੇ ਤੰਦਾਂ ਨੂੰ ਹੋਰ ਵੀ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਗਨਾ ਤਹਿਤ ਬਲਾਚੌਰ ਦੇ ਵਾਰਡ ਨੰਬਰ 8 ਵਿਖੇ ਫਾਰਮ ਭਰਨ ਦੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਡੇਰਾ ਲਲਵਾਣ ਵਿਖੇ ਤਿੰਨ ਦਿਨ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।