08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਟੀ.ਬੀ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਤੇ ਇਲਾਜ ਜ਼ਰੂਰੀ -ਡਾ. ਗੀਤਾਂਜਲੀ ਸਿੰਘ

ਅਜੀਤ ਡੈਸਕ 25-06-2026

ਨਵਾਂਸ਼ਹਿਰ, 24 ਜੂਨ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ 100 ਦਿਨਾਂ ਟੀ.ਬੀ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਟੀ.ਬੀ. ਵਿੰਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਹੈਂਡਹੇਲਡ ਡਿਜੀਟਲ ਐਕਸਰੇ ਟੀ.ਬੀ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਟੀ.ਬੀ ਸਬੰਧੀ ਸਕ੍ਰੀਨਿੰਗ ਕੀਤੀ ਗਈ ਅਤੇ ਸੰਭਾਵਿਤ ਮਰੀਜ਼ਾਂ ਦੀ ਪਛਾਣ ਲਈ ਡਿਜੀਟਲ ਐਕਸ-ਰੇ ਰਾਹੀਂ ਜਾਂਚ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਟੀ.ਬੀ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਮੁਫ਼ਤ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ। ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਟੀ.ਬੀ ਇੱਕ ਇਲਾਜਯੋਗ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਲਗਾਤਾਰ ਬੁਖਾਰ, ਵਜ਼ਨ ਵਿੱਚ ਕਮੀ, ਭੁੱਖ ਨਾ ਲੱਗਣਾ ਜਾਂ ਰਾਤ ਸਮੇਂ ਜ਼ਿਆਦਾ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰੇ ਅਤੇ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਦਾ ਲਾਭ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਟੀ.ਬੀ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਇਲਾਜ ਨਾਲ ਜੋੜਨਾ ਹੈ ਤਾਂ ਜੋ ਟੀ.ਬੀ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਕੈਂਪ ਦੀ ਸਫਲਤਾ ਲਈ ਟੀ.ਬੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਹੈਲਥ ਸੁਪਰਵਾਈਜ਼ਰ ਰਾਜੀਵ ਕੁਮਾਰ, ਰੇਡੀਓਗ੍ਰਾਫਰ ਸਰਬਜੀਤ ਸਿੰਘ ਅਤੇ ਆਸ਼ਾ ਵਰਕਰ ਮੰਜੂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਜ਼ਿਲ੍ਹਾ ਟੀ.ਬੀ ਵਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ ਦੇ ਲੱਛਣ ਨਜ਼ਰ ਆਉਣ ‘ਤੇ ਜਾਂਚ ਕਰਵਾਉਣ ਵਿੱਚ ਦੇਰੀ ਨਾ ਕਰਨ, ਕਿਉਂਕਿ ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਹਰਾਇਆ ਜਾ ਸਕਦਾ ਹੈ।

ਪਿਛਲੀ ਖ਼ਬਰ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ -ਡਾ. ਸੁੱਖੀ ਅਗਲੀ ਖ਼ਬਰ ਖਾਨਪੁਰ ਵਿਖੇ ਅਲਮਸਤ ਬਾਬਾ ਨਰਾਇਣ ਦਾਸ ਦੇ ਮੇਲੇ ਵਿੱਚ ਗਾਇਕ ਚੰਨੀ ਗਿੱਲ ਨੇ ਲਾਗਏ ਚਾਰ ਚੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।