22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਜੋੜ ਮੇਲਾ ਕਟਾਰੀਆਂ ਵਿਖੇ ਸ਼ੁਰੂ

ਅਜੀਤ ਡੈਸਕ 26-06-2026

ਕਟਾਰੀਆਂ, 25 ਜੂਨ (ਪ੍ਰੇਮੀ ਸੰਧਵਾਂ)-ਰੌਜ਼ਾ ਸ਼ਰੀਫ ਕਟਾਰੀਆਂ ਵਿਖੇ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦਾ ਜੋੜ ਮੇਲਾ ਧਾਰਮਿਕ ਰੀਤੀ ਰਿਵਾਜਾਂ ਨਾਲ ਸ਼ੁਰੂ ਹੋਇਆ। ਬਾਬਾ ਮੁਖਤਿਆਰ ਸਿੰਘ ਗੁਰੂ, ਪ੍ਰਧਾਨ ਅਮਰਜੀਤ ਸਿੰਘ ਕੰਗ, ਅਮਰੀਕ ਸਿੰਘ ਗੁਰੂ, ਸਦਾ ਰਾਮ ਜੱਖੂ, ਪਰਮਜੀਤ ਬੰਗਾ ਆਦਿ ਸੇਵਾਦਾਰਾਂ ਨੇ ਦੱਸਿਆ ਕਿ 25 ਜੂਨ ਨੂੰ ਸਵੇਰੇ 11 ਵਜੇ ਦੇ ਕਰੀਬ ਹਰਮਨ ਜਰਮਨ ਭੈਣਾਂ, ਜਨਾਬ ਬੂਟਾ ਮੁਹੰਮਦ, ਰਣਵੀਰ, ਦਰਸ਼ਨਜੀਤ, ਹਸਨ ਮਾਣਕ ਤੇ ਸੁਰਾਂ ਦੇ ਬਾਦਸ਼ਾਹ ਜਨਾਬ ਫਿਰੋਜ਼ ਖਾਨ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ। ਪ੍ਰਬੰਧਕਾਂ ਵਲੋਂ ਕਲਾਕਾਰਾਂ ਤੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਜਾਵੇ। ਬਾਬਾ ਮੁਖਤਿਆਰ ਸਿੰਘ ਗੁਰੂ, ਅਮਰੀਕ ਸਿੰਘ ਗੁਰੂ, ਸਦਾ ਰਾਮ ਜੱਖੂ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਮੇਲੇ ’ਚ ਬਾਬਾ ਸਾਧੂ ਸ਼ਾਹ ਚਿਸ਼ਤੀ, ਸਾਈਂ ਲਖਵੀਰ ਸ਼ਾਹ ਕਾਦਰੀ, ਬਾਬਾ ਮਦਨ ਲਾਲ ਆਦਿ ਫੱਕਰ ਰੂਹਾਂ ਪਹੁੰਚ ਕੇ ਸੰਗਤਾਂ ਨੂੰ ਅਸ਼ੀਰਵਾਦ ਦੇਣਗੀਆਂ। ਮੇਲੇ ਦੌਰਾਨ ਚਾਹ ਪਕੌੜੇ ਅਤੇ ਬਾਬੇ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਚਮਨ ਲਾਲ ਜੱਖੂ, ਮਹਿੰਦਰ ਪਾਲ ਬੰਗਾ, ਬਲਵਿੰਦਰ ਕੁਮਾਰ, ਸਤਨਾਮ ਸਿੰਘ, ਰਾਣਾ ਜੱਖੂ, ਸਰਪੰਚ ਵਰਿੰਦਰ ਸਿੰਘ, ਰਾਮ ਲਾਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੈਰਿਟ ’ਚ ਆਏ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪੈਲੀ ਵਿਖੇ ਸੀਵਰੇਜ ਪਾਉਣ ਦਾ ਕੰਮ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।