13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰੌਬੀ ਕੰਗ ਨੂੰ ਸ਼ੁਭਕਾਮਨਾਵਾਂ ਭੇਟ

ਅਜੀਤ ਡੈਸਕ 28-06-2026
ਬਲਾਚੌਰ, 27 ਜੂਨ (ਨਰੇਸ ਧੌਲ)-ਸੀਨੀਅਰ ‘ਆਪ’ ਆਗੂ ਸੇਵਾਮੁਕਤ ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਵਲੋਂ ਪਿਛਲੇ ਦਿਨੀ ਨਵੇਂ ਚੁਣੇ ਗਏ ਸ਼ਹੀਦ ਭਗਤ ਸਿੰਘ ਨਗਰ ਤੋਂ ‘ਆਪ’ ਪ੍ਰਧਾਨ ਰੌਬੀ ਕੰਗ ਨੂੰ ਵਧਾਈ ਦਿੰਦਿਆਂ ਹੋਇਆ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਉਪਰੰਤ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰੌਬੀ ਕੰਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜਬੂਤ ਕਰਨ ਸੰਬੰਧੀ ਅਹਿਮ ਨੁਕਤੇ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕਾਰਗੁਜ਼ਾਰੀਆਂ ਨੂੰ ਵੇਖਦਿਆਂ ਹੋਇਆਂ ਸਮੁੱਚੇ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਇਤਿਹਾਸ ਸਿਰਜਦਿਆਂ ਹੋਇਆਂ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰੌਬੀ ਕੰਗ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਨ ਦੇ ਨਾਲ-ਨਾਲ ਸੀਨੀਅਰ ‘ਆਪ’ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੋਟਰਸਾਈਕਲ ਚਾਲਕ ਜ਼ਖ਼ਮੀ ਅਗਲੀ ਖ਼ਬਰ ਨਵਾਂਸ਼ਹਿਰ ’ਚ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ’ਤੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।