13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਾਲਾਨਾ ਜੋੜ ਮੇਲਾ ਕੱਲ੍ਹ ਤੋਂ ਧੂਮ ਧਾਮ ਨਾਲ ਪਿੰਡ ਗੜ੍ਹੀ ਕਾਨੂੰਗੋਆਂ ਵਿਖੇ ਮਨਾਇਆ ਜਾਵੇਗਾ

ਅਜੀਤ ਡੈਸਕ 28-06-2026
ਨਵਾਂਸ਼ਹਿਰ/ਬਲਾਚੌਰ, 27 ਜੂਨ (ਹਰਮਿੰਦਰ ਸਿੰਘ ਪਿੰਟੂ, ਦੀਦਾਰ ਸਿੰਘ ਬਲਾਚੌਰੀਆ)-ਪਿੰਡ ਗੜ੍ਹੀ ਕਾਨੂੰਗੋਆਂ ਵਿਖੇ ਦਰਬਾਰ ਹਾਕਮ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ 29, 30 ਜੂਨ ਨੂੰ ਧੂਮ ਧਾਮ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਮੌਕੇ ਦਰਬਾਰ ਦੇ ਮੁੱਖ ਸੇਵਾਦਾਰ ਸਾਈਂ ਸ਼ਨੀ ਸੁਲਤਾਨ ਸ਼ਾਹ ਕਾਦਰੀ ਨੇ ਦੱਸਿਆ ਕਿ 28 ਜੂਨ ਨੂੰ ਦਰਬਾਰ ਵਿਚ ਦੁਪਹਿਰ ਨੂੰ ਬੇੜਾ ਤਾਰਨ ਦੀ ਰਸਮ ਅਦਾ ਕੀਤੀ ਜਾਵੇਗੀ ਤੇ ਸ਼ਾਮ ਨੂੰ ਦਰਬਾਰ ਵਿਚ ਚਿਰਾਗ਼ ਰੌਸ਼ਨ ਕੀਤੇ ਜਾਣਗੇ। ਇਸੇ ਤਰ੍ਹਾਂ ਮੇਲੇ ਦੇ ਦੂਜੇ ਦਿਨ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਜਾਵੇਗੀ ਤੇ ਚਾਦਰ ਦੀ ਰਸਮ ਕੀਤੀ ਜਾਵੇਗੀ। ਇਸ ਸੰਬੰਧੀ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ। ਮੇਲੇ ’ਚ ਕਵਾਲ ਪਾਰਟੀ ਤੇ ਕਲਾਕਾਰਾਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਵੱਖ-ਵੱਖ ਡੇਰਿਆਂ ਤੋਂ ਸੰਤ ਫਕੀਰ ਸ਼ਿਰਕਤ ਕਰਨਗੇ। ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਸਮੂਹ ਸੰਗਤ ਤੇ ਸੇਵਾਦਾਰ ਹਾਜ਼ਰ ਰਹੇ।
ਪਿਛਲੀ ਖ਼ਬਰ ਪਿੰਡ ਰੱਤੇਵਾਲ ਵਿਖੇ ਵੋਟਾਂ ਦੀ ਵੈਰੀਫਿਕੇਸ਼ਨ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਲੋੜਵੰਦਾਂ ਦਾ ਔਖੀ ਘੜੀ ’ਚ ਸਾਥ ਦੇਣਾ ਹੀ ਲੋਕ ਭਲਾਈ ਮੰਚ ਦਾ ਮੁਖ ਮੰਤਵ-ਅਸ਼ੋਕ ਕੁਮਾਰ ਨਾਨੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।