31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਲੋਹ ਦੇ ਬੂਥ ਲੈਵਲ ਏਜੰਟਾਂ ਨਾਲ ਅਸ਼ਵਨੀ ਕੁਮਾਰ ਸੁਪਰਵਾਈਜ਼ਰ ਵਲੋਂ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 03-07-2026
ਨਵਾਂਸ਼ਹਿਰ, 2 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜੋਤ ਕੌਰ ਦੀਆਂ ਹਿਦਾਇਤਾਂ ਅਨੁਸਾਰ ਬੂਥ ਲੈਵਲ ਅਫ਼ਸਰ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵਲੋਂ ਗੁਰਦੁਆਰਾ ਦਮੜੀ ਭੇਟ ਪਿੰਡ ਸਲੋਹ ਵਿਖੇ ਬੂਥ ਨੰਬਰ 91, 92 ਵਿਖੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਤਰਸੇਮ ਲਾਲ, ਦਵਿੰਦਰ ਸਿੰਘ ਨਾਲ ਇੱਕ ਵਿਸ਼ੇਸ਼ ਮੀਟਿੰਗ ਵਿੱਚ ਸੰਖੇਪ ਪੁਨਰਵੀਖਣ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਬੂਥ ਲੈਵਲ ਅਫ਼ਸਰ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਨੇ ਬੂਥ ਲੈਵਲ ਅਫ਼ਸਰਾਂ ਨੂੰ ਘਰ-ਘਰ ਸਰਵੇ ਸਬੰਧੀ ਕਾਰਜਾਂ, ਵੋਟਰਾਂ ਦੀ ਜਾਂਚ ਅਤੇ ਤਸਦੀਕ ਪ੍ਰਕਿਰਿਆ, ਨਵੇਂ ਯੋਗ ਵੋਟਰਾਂ ਦੇ ਨਾਮ ਦਰਜ ਕਰਨ, ਗਲਤ ਜਾਂ ਦੁਹਰਾਏ ਹੋਏ ਵੇਰਵਿਆਂ ਦੀ ਪਛਾਣ ਕਰਨ ਅਤੇ ਅਗਲੀ ਕਾਰਵਾਈ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਤਰਸੇਮ ਲਾਲ ਨੇ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਿਸੇ ਵੀ ਯੋਗ ਵੋਟਰ ਨੂੰ ਸੂਚੀ ਤੋਂ ਵਾਂਝਾ ਨਹੀਂ ਰਹਿਣ ਦੇਣਾ ਚਾਹੀਦਾ। ਉਨ੍ਹਾਂ ਬੂਥ ਲੈਵਲ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਅਤੇ ਬੂਥ ਪੱਧਰ ਦੇ ਕਰਮਚਾਰੀਆਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ ਸੈਣੀ ਮੁਹੱਲਾ ਵਾਲੀ ਗਲੀ ਹੋਈ ਜਲ ਥਲ ਅਗਲੀ ਖ਼ਬਰ ਬਾਬਾ ਹਾਥੀ ਰਾਮ ਗੁਣਾਚੌਰ ਦੇ 48ਵੇਂ ਸਾਲਾਨਾ ਜੋੜ ਮੇਲੇ ਦੌਰਾਨ ਸੰਗਤਾਂ ਨੇ ਹਾਜ਼ਰੀ ਅਤੇ ਦਾਨ ਰਾਸ਼ੀ ਭੇਟ ਕਰਨ ਦੇ ਪਿਛਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।