13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਗਵੰਤ ਮਾਨ ਦੀ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ’ਚ 3000 ਤੇ 4500 ਰੁਪਏ ਪਾ ਕੇ ਨਵਾਂ ਇਤਿਹਾਸ ਰਚਾਇਆ - ਸੇਠੀ ਮਾਹੀਪੁਰ

ਅਜੀਤ ਡੈਸਕ 04-07-2026
ਟੱਪਰੀਆਂ ਖੁਰਦ, 3 ਜੁਲਾਈ (ਬੂਥਗੜ੍ਹੀਆ) - ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ’ਤੇ ਰੌਣਕ ਆਈ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਦੇ ਸੋਸ਼ਲ ਮੀਡੀਆ ਵਰਕਰ ਆਪ ਆਗੂ ਸੇਠੀ ਮਾਹੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਦੇ ਨਾਲ ਚੋਣਾਂ ਦੇ ਦੌਰਾਨ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਦਿਨ ਪ੍ਰਤੀ ਦਿਨ ਪੂਰਾ ਕੀਤਾ ਜਾ ਰਿਹਾ ਹੈ ਜਿਸ ਦੇ ਸਦਕਾ ਪੰਜਾਬ ਦੇ ਲੋਕ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਤੋਂ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਆਪਣੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਸੇਠੀ ਮਾਹੀਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਪੰਜਾਬ ਦੀ ਕਮਾਂਡ ਸੌਂਪਣ ਨੂੰ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਪੱਕਾ ਵਿਸ਼ਵਾਸ ਬਣਾ ਚੁੱਕਾ ਹੈ ਕਿ ਆਮ ਆਦਮੀ ਪਾਰਟੀ ਮੁੜ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ।
ਪਿਛਲੀ ਖ਼ਬਰ ਪਿੰਡ ਉਸਮਾਨਪੁਰ ਦਾ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਮੰਗਾਂ ਨਾ ਮੰਨੀਆਂ ਗਈਆਂ ਤਾਂ 11 ਜੁਲਾਈ ਨੂੰ ਸੰਗਰੂਰ ਵਿਖੇ ਲਗਾਇਆ ਜਾਵੇਗਾ ਪੱਕਾ ਧਰਨਾ - ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।