13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੌਜੋਵਾਲ ਮਜਾਰਾ ਵਿਖੇ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਅਜੀਤ ਡੈਸਕ 04-07-2026
ਬਲਾਚੌਰ, 3 ਜੁਲਾਈ (ਨਰੇਸ਼ ਧੌਲ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ, ਗੁਜਰਪੁਰ ਕਲਾਂ (ਨਵਾਂਸ਼ਹਿਰ) ਵੱਲੋਂ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮੌਜੋਵਾਲ ਮਜਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਰਪੂਰ ਸਹਿਯੋਗ ਨਾਲ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ ਹੋਇਆ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰਬਾਣੀ, ਗੁਰੂ-ਘਰ ਅਤੇ ਸਿੱਖੀ ਦੇ ਅਸੂਲਾਂ ਨਾਲ ਜੋੜ ਕੇ ਉਨ੍ਹਾਂ ਦੇ ਜੀਵਨ ਵਿੱਚ ਧਾਰਮਿਕ, ਨੈਤਿਕ ਤੇ ਆਦਰਸ਼ਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨਾ ਸੀ। ਕੈਂਪ ਦੌਰਾਨ ਬੱਚਿਆਂ ਨੂੰ ਸਿੱਖ ਰਹਿਤ ਮਰਿਆਦਾ, ਸ਼ੁੱਧ ਗੁਰਬਾਣੀ ਉਚਾਰਨ, ਨਿੱਤਨੇਮ, ਸਿੱਖ ਇਤਿਹਾਸ, ਗੁਰੂ ਸਾਹਿਬਾਨਾਂ ਦੇ ਜੀਵਨ, ਗੁਰਸਿੱਖੀ ਦੇ ਸਿਧਾਂਤਾਂ ਅਤੇ ਉੱਚੇ ਨੈਤਿਕ ਆਚਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ-ਨਾਲ ਬੱਚਿਆਂ ਨੂੰ ਸਮੇਂ ਦੀ ਕਦਰ, ਮਾਪਿਆਂ ਦਾ ਸਤਿਕਾਰ, ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰੂ ਦੇ ਲੜ ਲੱਗ ਕੇ ਜੀਵਨ ਬਤੀਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਤੇ ਸ਼ਰਧਾ ਨਾਲ ਕੈਂਪ ਵਿੱਚ ਭਾਗ ਲਿਆ। ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਦਾ ਟੈਸਟ ਲਿਆ ਗਿਆ ਜਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਤੇ ਇਨਾਮ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਕੈਂਪ ਵਿੱਚ ਗੁਰਮਤਿ ਪ੍ਰਚਾਰ ਦੀ ਸੇਵਾ ਭਾਈ ਜਰਨੈਲ ਸਿੰਘ (ਨਵਾਂਸ਼ਹਿਰ), ਭਾਈ ਸਿਮਰਪ੍ਰੀਤ ਸਿੰਘ (ਜੈਤੋ), ਭਾਈ ਅਰਸ਼ਦੀਪ ਸਿੰਘ ਅਤੇ ਭਾਈ ਦੀਪ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਭਾਈ ਹਰਭਜਨ ਸਿੰਘ, ਭਾਈ ਦਿਲਾਵਰ ਸਿੰਘ, ਭਾਈ ਅਜਮੇਰ ਸਿੰਘ, ਭਾਈ ਬਗੀਚਾ ਸਿੰਘ, ਭਾਈ ਹਰਜੀਤ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਜੋਗਾ ਸਿੰਘ, ਬੀਬੀ ਸਰਬਜੀਤ ਕੌਰ, ਗ੍ਰੰਥੀ ਭਾਈ ਪਰਮਜੀਤ ਸਿੰਘ ਸਮੇਤ ਸਮੂਹ ਸੇਵਾਦਾਰ ਲਗਾਤਾਰ ਹਾਜ਼ਰ ਰਹੇ ਅਤੇ ਕੈਂਪ ਦੀ ਸਫਲਤਾ ਲਈ ਆਪਣਾ ਅਹਿਮ ਯੋਗਦਾਨ ਪਾਇਆ। ਸੰਸਥਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤ ਅਤੇ ਮਾਪਿਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਭਰੋਮਜਾਰਾ ਵਿਖੇ ਸੁਸਾਇਟੀ ਦੇ ਨਵੇਂ ਮੈਂਬਰਾਂ ਦੀ ਭਰਤੀ ਕਰਕੇ ਨਵੇਂ ਖਾਤੇ ਖੋਲ੍ਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।