01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗਊ ਸੈੱਸ ਦੇ ਨਾਂਅ ’ਤੇ ਕਰੋੜਾਂ ਦੀ ਵਸੂਲੀ ਦੇ ਬਾਵਜੂਦ ਸੜਕਾਂ ’ਤੇ ਰੁਲ ਰਹੇ ਹਨ ਬੇਸਹਾਰਾ ਪਸ਼ੂ

ਅਜੀਤ ਡੈਸਕ 05-07-2026
ਕਾਠਗੜ੍ਹ, 4 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਸਰਕਾਰ ਵੱਲੋਂ ਆਮ ਜਨਤਾ ਕੋਲੋਂ ਗਊ ਸੈੱਸ ਦੇ ਨਾਂਅ ’ਤੇ ਕਰੋੜਾਂ ਦੀ ਰਕਮ ਵਸੂਲਣ ਦੇ ਬਾਵਜੂਦ ਵੀ ਸੜਕਾਂ ’ਤੇ ਬੇਸਹਾਰਾ ਫਿਰਦੇ ਪਸ਼ੂਆਂ ਦੀ ਸਾਂਭ-ਸੰਭਾਲ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਅਜਿਹਾ ਹੀ ਇੱਕ ਬੇਹੱਦ ਚਿੰਤਾਜਨਕ ਮਾਮਲਾ ਕਾਠਗੜ੍ਹ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਸ਼ਰਾਬ ਦੇ ਠੇਕੇ ਦੇ ਬਿਲਕੁਲ ਨਜ਼ਦੀਕ ਸੜਕ ’ਤੇ ਖੜ੍ਹੇ ਇੱਕ ਬੇਸਹਾਰਾ ਪਸ਼ੂ ਨਾਲ ਕਥਿਤ ਸ਼ਰਾਬੀ ਵਿਅਕਤੀ ਦੀ ਇੱਕ ਫੋਟੋ ਵਾਇਰਲ ਹੋ ਰਹੀ ਹੈ। ਇਸ ਘਟਨਾ ਨੂੰ ਦੇਖ ਕੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਹਰ ਛੋਟੀ-ਵੱਡੀ ਚੀਜ਼ ’ਤੇ ਗਊ ਸੈੱਸ ਵਸੂਲ ਕਰ ਰਹੀ ਹੈ ਪਰ ਇਸ ਦੇ ਨਤੀਜੇ ਵਜੋਂ ਗਊਆਂ ਅੱਜ ਵੀ ਸੜਕਾਂ ਅਤੇ ਮੁੱਖ ਮਾਰਗਾਂ ’ਤੇ ਬੇਸਹਾਰਾ ਘੁੰਮਣ ਲਈ ਮਜਬੂਰ ਹਨ। ਠੇਕੇ ਦੇ ਬਾਹਰ ਕਥਿਤ ਸ਼ਰਾਬੀ ਦੇ ਕੋਲ ਖੜ੍ਹੀ ਗਊ ਦੀ ਇਹ ਤਸਵੀਰ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪੋਲ ਖੋਲ੍ਹਦੀ ਹੈ। ਜਨਤਾ ਨੇ ਮੰਗ ਕੀਤੀ ਹੈ ਕਿ ਇੱਕ ਪਾਸੇ ਜਿੱਥੇ ਅਜਿਹੇ ਹੁੱਲੜਬਾਜ਼ ਸ਼ਰਾਬੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਉੱਥੇ ਹੀ ਦੂਜੇ ਪਾਸੇ ਗਊ ਸੈੱਸ ਦੇ ਪੈਸੇ ਦੀ ਸਹੀ ਵਰਤੋਂ ਕਰਕੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਜਾਵੇ ਤਾਂ ਜੋ ਸੜਕਾਂ ’ਤੇ ਕੋਈ ਹਾਦਸਾ ਨਾ ਵਾਪਰੇ ਤੇ ਇਨ੍ਹਾਂ ਜੀਵਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਪਿਛਲੀ ਖ਼ਬਰ ਲੱਦਾਖ ਦੇ ਹੀਰੋ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਡਿਊਟੀ ਤੋਂ ਥਾਣਾ ਔੜ ਜਾ ਰਹੀ ਲੇਡੀ ਕਾਂਸਟੇਬਲ ਸੜਕ ਹਾਦਸੇ ’ਚ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।