01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪੈਸੇ ਆਉਣ ’ਤੇ ਖੁਸ਼ੀ ਦੀ ਲਹਿਰ

ਅਜੀਤ ਡੈਸਕ 05-07-2026
ਰੱਤੇਵਾਲ, 4 ਜੁਲਾਈ (ਅਸ਼ੋਕ ਕੁਮਾਰ ਲੀਲ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਇਕ ਹਜ਼ਾਰ ਅਤੇ 1500 ਰੁਪਏ ਦੇ ਹਿਸਾਬ ਨਾਲ ਬੀਬੀਆਂ ਦੇ ਪੈਸੇ ਬੈਂਕ ਖਾਤਿਆਂ ਵਿੱਚ ਆਉਣੇ ਸ਼ੁਰੂ ਹੋ ਗਏ ਹਨ। ਆਂਗਣਵਾੜੀ ਸੈਂਟਰ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ। ਕਾਠਗੜ੍ਹ ਸੇਵਾ ਕੇਂਦਰ ਦੇ ਨਜ਼ਦੀਕ ਆਂਗਣਵਾੜੀ ਸੈਂਟਰ ਵਿੱਚ ਫਾਰਮ ਭਰਵਾਉਣ ਆਈਆਂ ਬੀਬੀਆਂ ਨੇ ਉਹਨਾਂ ਬੀਬੀਆਂ ਨੂੰ ਵਧਾਈਆਂ ਦਿੱਤੀਆਂ ਜਿਹਨਾਂ ਦੇ ਪੈਸੇ ਬੈਂਕ ਖਾਤਿਆਂ ਵਿਚ ਆ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀਆਂ ਭੈਣਾਂ ਨੇ ਕਿਹਾ ਕਿ ਪਿਛਲੇ ਸਮਿਆਂ ਵਿੱਚ ਕਿਸੇ ਵੀ ਸਰਕਾਰ ਨੇ ਬੀਬੀਆਂ ਭੈਣਾਂ ਦਾ ਇੰਨਾ ਸਤਿਕਾਰ ਨਹੀਂ ਕੀਤਾ ਜਿੰਨਾ ਭਗਵੰਤ ਮਾਨ ਦੀ ਸਰਕਾਰ ਨੇ ਕੀਤਾ। ਇਸ ਮੌਕੇ ਆਂਗਣਵਾੜੀ ਸੈਂਟਰ ’ਤੇ ਪਹੁੰਚੇ ਰਾਮ ਸ਼ਾਹ ਸੂਰਾਪੁਰ ਵਾਇਸ ਚੇਅਰਮੈਨ ਪੀ.ਏ.ਡੀ.ਬੀ ਬਲਾਚੌਰ ਨੇ ਆਂਗਣਵਾੜੀ ਸੈਂਟਰ ਵਿੱਚ ਲਾਈਟ ਦਾ ਪ੍ਰਬੰਧ ਨਾ ਹੋਣ ਕਰਕੇ ਚਿੰਤਾ ਪ੍ਰਗਟਾਈ ਅਤੇ ਉਹਨਾਂ ਨੇ ਸਬੰਧਤ ਵਿਭਾਗ ਆਂਗਣਵਾੜੀ ਦੇ ਉੱਚ ਅਧਿਕਾਰੀ ਸੀ. ਡੀ. ਪੀ. ਓ. ਬਲਾਚੌਰ ਪਾਸੋਂ ਮੰਗ ਕੀਤੀ ਹੈ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਜਲਦੀ ਤੋਂ ਜਲਦੀ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਬਿਜਲੀ ਦੀ ਵਾਇਰਿੰਗ ਮੁਕੰਮਲ ਹੋ ਚੁੱਕੀ ਹੈ ਅਤੇ ਛੱਤ ਵਾਲੇ ਪੱਖੇ ਟੰਗੇ ਹੋਏ ਹਨ ਸਿਰਫ ਬਿਜਲੀ ਕੁਨੈਕਸ਼ਨ ਹੋਣਾ ਬਾਕੀ ਹੈ। ਇਸ ਮੌਕੇ ਰਾਮ ਸ਼ਾਹ ਸੂਰਾਪੁਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵਿਰੋਧੀ ਪਾਰਟੀਆਂ ਦੇ ਆਗੂ ਬੁਖਲਾਹਟ ਵਿੱਚ ਆ ਕੇ ਜੋ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਇਹ ਸਿਰਫ ਉਹਨਾਂ ਦੀ ਬੁਖਲਾਹਟ ਦੀ ਨਿਸ਼ਾਨੀ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਵਾਂ ਧੀਆਂ ਨੂੰ ਦਿੱਤਾ ਗਿਆ ਮਾਣ ਸਤਿਕਾਰ ਇਤਿਹਾਸਕ ਫੈਸਲਾ - ਜੋਗੇਵਾਲ, ਥੋਪੀਆ ਅਗਲੀ ਖ਼ਬਰ ਸਵੇਰ ਸ਼ਾਮ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਤੇ ਫੁਰਤੀਲਾ ਰਹਿੰਦਾ ਹੈ - ਪ੍ਰਿਅੰਕਾ ਯੋਗਿਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।