02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਰਕਾਰੀ ਸਕੂਲ ਚਣਕੋਆ ਵਿਖੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ

ਅਜੀਤ ਡੈਸਕ 05-07-2026
ਮਜਾਰੀ/ਸਾਹਿਬਾ, 4 ਜੁਲਾਈ (ਨਿਰਮਲ ਜੀਤ ਸਿੰਘ ਚਾਹਲ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲ ਚਣਕੋਆ ਵਿਖੇ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਸਿਰਫ ਦਿਨ ਵੇਲੇ ਕੱਟਦਾ ਹੈ। ਡੇਂਗੂ ਦੇ ਲੱਛਣਾਂ ਸਬੰਧੀ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ ਹੋਣਾ, ਸਿਰ ਦਰਦ ਹੋਣਾ, ਮਾਸਪੇਸ਼ੀਆਂ ਤੇ ਜੋੜਾਂ ਵਿੱਚ ਦਰਦ ਹੋਣਾ, ਚਮੜੀ ’ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ ਹੋ ਸਕਦੇ ਹਨ। ਇਸ ਦੇ ਬਚਣ ਲਈ ਸਾਨੂੰ ਕੂਲਰਾਂ ਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਮੱਛਰ ਤੁਹਾਨੂੰ ਕੱਟ ਨਾ ਸਕੇ ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖੋ। ਟੁੱਟੇ ਬਰਤਨਾਂ ਡਰੰਮਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖੋ। ਹਰੇਕ ਸ਼ੁਕਰਵਾਰ ਡੇਂਗੂ ’ਤੇ ਵਾਰ ਤਹਿਤ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਤੇ ਹੋਰ ਪਾਣੀ ਦੇ ਭਰੇ ਭਾਂਡਿਆਂ ਨੂੰ ਇੱਕ ਵਾਰ ਸਾਫ ਕਰਕੇ ਜ਼ਰੂਰ ਸੁਕਾਉਣਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਨੂੰ ਡੇਂਗੂ ਦੇ ਲਾਰਵੇ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਹੈਲਥ ਵਰਕਰ ਵਰੁਣ ਕੁਮਾਰ, ਆਸ਼ਾ ਸੁਪਰਵਾਇਜਰ ਪੁਸ਼ਮਿੰਦਰ ਕੌਰ, ਆਸ਼ਾ ਪਲਵੀ, ਸਕੂਲ ਅਧਿਆਪਕ ਗੁਰਬਖਸ਼ ਸਿੰਘ, ਮੈਡਮ ਪ੍ਰਭਜੋਤ ਕੌਰ ਅਤੇ ਆਂਗਣਵਾੜੀ ਗੁਰਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ-ਬਲਾਕੀਪੁਰ ਅਗਲੀ ਖ਼ਬਰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਸੰਘਰਸ਼ ਦਾ ਸੱਦਾ, ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਵਲੋਂ ਇੱਕਜੁਟਤਾ ਦੀ ਲੋੜ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।