13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

50 ਗ੍ਰਾਮ ਹੈਰੋਇਨ, 1 ਪਿਸਤੌਲ ਸਮੇਤ 2 ਕਾਬੂ

ਅਜੀਤ ਡੈਸਕ 06-07-2026
ਨਵਾਂਸ਼ਹਿਰ, 5 ਜੁਲਾਈ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਮਹੱਲਾ ਵਾਲਮੀਕ ਦੇ ਦੋ ਵਿਅਕਤੀਆਂ ਲਵ ਉਰਫ ਗੌਰਵ ਪੁੱਤਰ ਅਸ਼ੋਕ ਕੁਮਾਰ ਅਤੇ ਰੋਹਿਤ ਕਾਲੂ ਪੁੱਤਰ ਪਿੰਕੂ ਨੂੰ ਪੁਲਿਸ ਨੇ ਗਸ਼ਤ ਦੌਰਾਨ ਕਾਬੂ ਕਰਕੇ ਇਹਨਾਂ ਪਾਸੋਂ 50 ਗ੍ਰਾਮ ਹੈਰੋਇਨ, 21 ਹਜ਼ਾਰ ਡਰੱਗ ਮਨੀ, ਇੱਕ ਪਿਸਟਲ ਤੇ ਤਿੰਨ ਜਿੰਦਾ ਰੌਂਦ 32 ਬੋਰ ਬਰਾਮਦ ਕੀਤੇ। ਨਵਾਂਸ਼ਹਿਰ ਵਿਖੇ ਡੀ.ਐਸ.ਪੀ. ਪੰਕਜ ਸ਼ਰਮਾ ਅਤੇ ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਸ਼ਹਿਰ ਵਿੱਚ ਕੁੱਝ ਵਿਅਕਤੀ ਨਸ਼ਿਆਂ ਦਾ ਧੰਦਾ ਕਰਦੇ ਹਨ। ਪੁਲਿਸ ਵੱਲੋਂ ਸਖਤੀ ਕਰਨ ‘ਤੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਿਹਨਾਂ ਦੀ ਤਲਾਸ਼ੀ ਦੌਰਾਨ ਉਨਾਂ ਪਾਸੋਂ 50 ਗ੍ਰਾਮ ਹੈਰੋਇਨ ਇੱਕ ਪਿਸਤੌਲ 32 ਬੋਰ ਅਤੇ 21000 ਰੁਪਏ ਬਰਾਮਦ ਕੀਤੇ। ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ‘ਤੇ ਪਹਿਲਾਂ ਵੀ ਥਾਣਾ ਸਿਟੀ ਨਵਾਂਸ਼ਹਿਰ ਵਿੱਚ ਚਾਰ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਲੜੋਆ ਵਿਖੇ ਗੁਰਦੁਆਰਾ ਪੰਜ ਤੀਰਥ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਕਥਿਤ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।