27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਗਟਕੇ ਨਾਲ ਭਰਿਆ ਟਿੱਪਰ ਪਲਟਿਆ

ਅਜੀਤ ਡੈਸਕ 09-07-2026
ਰਾਹੋਂ, 8 ਜੁਲਾਈ (ਉਂਕਾਰ ਸਿੰਘ ਰਾਠੋਰ)-ਰਾਹੋਂ ਤੋਂ ਮਾਛੀਵਾੜਾ ਰੋਡ ‘ਤੇ ਪਿੰਡ ਸੈਦਪੁਰ ਨੇੜੇ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਗਟਕੇ ਨਾਲ ਭਰਿਆ ਇੱਕ ਟਿੱਪਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ। ਹਾਦਸੇ ਦੌਰਾਨ ਟਿੱਪਰ ਦਾ ਡਰਾਈਵਰ ਕੈਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਰਾਹਤ ਕਾਰਜ ਸ਼ੁਰੂ ਕੀਤਾ। ਸਥਾਨਕ ਲੋਕਾਂ ਦੀ ਮਦਦ ਨਾਲ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਟਿੱਪਰ ਰਾਹੋਂ ਤੋਂ ਮਾਛੀਵਾੜਾ ਵੱਲ ਜਾ ਰਿਹਾ ਸੀ। ਫਿਲਹਾਲ ਟਿੱਪਰ ਦੇ ਪਲਟਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ, ਜਦਕਿ ਲੋਕਾਂ ਨੇ ਸਮੇਂ ਸਿਰ ਮਦਦ ਕਰਕੇ ਇੱਕ ਵੱਡੇ ਹਾਦਸੇ ਨੂੰ ਟਲਣ ਵਿੱਚ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਸੜਕਾਂ ’ਤੇ ਘੁੰਮਦੇ ਬੇਸਹਾਰਾ ਪਸ਼ੂ ਨਿਤ-ਦਿਨ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਯਤਨ ਅਤੇ ਵਿਸ਼ਵਾਸ ਪਰਬਤ ਹਿਲਾ ਦਿੰਦੇ ਹਨ ਤੇ ਮੰਜ਼ਿਲਾਂ ਸਰ ਹੋ ਜਾਂਦੀਆਂ ਹਨ। -ਮਨਿੰਦਰ ਕੌਰ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।