08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 12-07-2026
ਨਵਾਂਸ਼ਹਿਰ, 11 ਜੁਲਾਈ (ਹਰਮਿੰਦਰ ਸਿੰਘ ਪਿੰਟੂ) - ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਦੀ ਮਹੀਨਾਵਾਰ ਮੀਟਿੰਗ ਜਗਦੀਸ਼ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਪੈਨਸ਼ਨਰਾਂ ਨੇ ਆਪਣੀਆਂ ਮੁਸ਼ਕਿਲਾਂ ਅਤੇ ਆਪਣੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਸਰਕਲ ਪ੍ਰਧਾਨ ਹਸ਼ਮਤ ਅਲੀ ਅਤੇ ਸਰਕਲ ਆਗੂ ਹਰਮੇਸ਼ ਲਾਲ ਵਲੋਂ ਸਾਰੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਤੇ ਐਕਸੀਅਨ ਨਵਾਂਸ਼ਹਿਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਨਾ ਕਰਨ ਕਰਕੇ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਜਾਗਰੂਕ ਕੀਤਾ ਗਿਆ। ਸਮੁੱਚੇ ਪੈਨਸ਼ਨਰਾਂ ਸਾਥੀਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਨ ਲਈ ਜਬਰਦਸਤ ਹੁੰਗਾਰਾ ਦਿੱਤਾ ਗਿਆ। ਮੰਡਲ ਆਗੂ ਰਾਮ ਆਸਰਾ, ਵਿਜੇ ਸਿੰਘ, ਪ੍ਰਭਾਕਰ ਤਿਵਾੜੀ, ਜਗਦੀਸ ਸਿੰਘ, ਰਾਮ ਲਖਣ, ਕੁੰਦਨ ਸਿੰਘ ਮੂਸਾਪੁਰੀ, ਹਰੀ ਕਿਸ਼ਨ, ਲਛਮਣ ਦਾਸ, ਇੰਜ ਕਸ਼ਮੀਰੀ ਲਾਲ, ਕੁਲਵੰਤ ਸਿੰਘ ਆਦਿ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ ਕਿ ਪਾਵਰਕਾਮ ਅੰਦਰ ਆਊਟਸੋਰਸ ਰਾਹੀਂ ਕੰਮ ਕਰਦੇ ਸਾਰੇ ਕਾਮਿਆਂ ਵਲੋਂ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਗਿਆ ਕਿ ਸਾਰੇ ਕੰਪਿਊਟਰ ਉਪਰੇਟਰ ਮੀਟਰ ਰੀਡਰਾਂ ਨੂੰ ਰੈਗੂਲਰ ਕੀਤਾ ਜਾਵੇ ਕਿਉਂਕਿ ਇਹ ਕਾਮੇ ਲੰਬੇ ਸਮੇਂ ਤੋਂ ਪਾਵਰਕਾਮ ਅੰਦਰ ਸੇਵਾਵਾਂ ਨਿਭਾਅ ਰਹੇ ਹਨ, ਬਿਨਾਂ ਵਜ੍ਹਾ ਹਰ ਮਹੀਨੇ ਕੱਟਿਆ ਜਾਂਦਾ 200 ਰੁਪਈਏ ਬੰਦ ਕੀਤਾ ਜਾਵੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਜਿਵੇਂ ਕਿ ਵਧੇ ਹੋਏ ਸਕੇਲਾਂ ਦੇ ਬਕਾਏ ਕਿਸ਼ਤਾਂ ਵਿੱਚ ਦੇਣਾ ਸਮੇਂ ਸਿਰ ਮਹਿੰਗਾਈ ਭੱਤਾ ਨਾ ਦੇਣਾ ਇਹ ਇੱਕ ਮੁਲਾਜ਼ਮਾਂ ਪੈਨਸਨਰਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ। ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਰੱਜ ਕੇ ਨਿਖੇਧੀ ਕੀਤੀ ਗਈ ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੰਜਾਬ ਦੀਆਂ ਸਾਰੀਆਂ ਸਮੁੱਚੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਸ਼ਾਮਲ ਹੋਣ ਲਈ ਹੁੰਮਹਮਾਕੇ ਵੱਡੀ ਗਿਣਤੀ ਵਿੱਚ ਜਾਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਪੈਨਸ਼ਨਰ ਸਾਥੀਆਂ ਨੇ ਇਸ ਗਰਮੀ ਦੇ ਮੌਸਮ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਸਤਲੁਜ ਦਰਿਆ ’ਚ ਮਗਰਮੱਛ ਦਿਖਣ ਦੀ ਖ਼ਬਰ ਮਗਰੋਂ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਟੀਮਾਂ ਰੈਸਕਿਊ ਲਈ ਪਹੁੰਚੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।