08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੀ.ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਪਿੰਡ ਧੌਲ ਵਿਖੇ ਮੀਟਿੰਗ

ਅਜੀਤ ਡੈਸਕ 12-07-2026
ਬਲਾਚੌਰ, 11 ਜੁਲਾਈ (ਨਰੇਸ਼ ਧੌਲ) - ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਵਿਸ਼ੇਸ਼ ਮੀਟਿੰਗ ਹਰਮੇਸ਼ ਲਾਲ ਮਾਹੀਪੁਰ ਦੀ ਪ੍ਰਧਾਨਗੀ ਹੇਠ ਪਿੰਡ ਧੌਲ ਵਿਖੇ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨ ਹਰਮੇਸ਼ ਲਾਲ ਵੱਲੋਂ ਦੱਸਿਆ ਗਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਹੁਸ਼ਿਆਰਪੁਰ ਵਿਖੇ 13 ਜੁਲਾਈ 2026 ਨੂੰ ਰੋਸ ਰੈਲੀ ਕਰਕੇ ਮੰਗ ਪੱਤਰ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਜੋ ਮੁਲਾਜ਼ਮਾਂ ਦੀਆਂ ਅਧੂਰੀਆਂ ਪਈਆਂ ਮੰਗਾਂ ਦਾ ਹੱਲ ਹੋ ਸਕੇ। ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਮੁਲਾਜ਼ਮਾਂ ਦਾ ਰਹਿੰਦਾ ਡੀ. ਏ. ਤੁਰੰਤ ਅਦਾ ਕਰਨਾ ਤੇ ਵਿਭਾਗ ਅੰਦਰ ਰੈਗੂਲਰ ਭਰਤੀ ਕਰਨਾ ਆਦਿ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਸੀਬੂ ਰਾਮ, ਕਮਲ ਸੂਦਨ, ਜੋਗਾ ਸਿੰਘ, ਬਿਕਰ ਚੰਦ, ਬਲਵੀਰ ਮਜਾਰੀ, ਜੈ ਮੱਲ, ਬਲਵੀਰ ਛਦੌੜੀ, ਜਗਨ ਨਾਥ, ਲਲਿਤ ਕੁਮਾਰ ਆਦਿ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਇਤਿਹਾਸ ਨੂੰ ਲੈ ਕੇ ਮੁੜ ਛਿੜੀ ਵਿਆਪਕ ਬਹਿਸ-ਗੁਰਨੇਕ ਸਿੰਘ ਸ਼ੇਰ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਲਈ ਸਾਬਤ ਹੋ ਰਹੀ ਹੈ ਵਰਦਾਨ -ਬ੍ਰਿਗੇਡੀਅਰ ਰਾਜ ਕੁਮਾਰ 10 ਲੱਖ ਰੁਪਏ ਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।