09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਟੌਂਸਾ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਪੀਰ ਬਾਬਾ ਦੌਲਤ ਸ਼ਾਹ ਦੇ ਦਰਬਾਰ ’ਚ ਟੇਕਿਆ ਮੱਥਾ

ਅਜੀਤ ਡੈਸਕ 12-07-2026
ਕਾਠਗੜ੍ਹ, 11 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਟੌਂਸਾ ਵਿਖੇ ਸਥਿਤ ਇਤਿਹਾਸਕ ਅਤੇ ਪਵਿੱਤਰ ਦਰਬਾਰ ਪੀਰ ਬਾਬਾ ਦੌਲਤ ਸ਼ਾਹ ਵਿਖੇ ਸਾਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਦਰਬਾਰ ਵਿੱਚ ਨਤਮਸਤਕ ਹੁੰਦਿਆਂ ਉਨ੍ਹਾਂ ਨੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਪਵਿੱਤਰ ਅਸਥਾਨ ਸਾਡੇ ਸਮਾਜ ਵਿੱਚ ਆਪਸੀ ਸਾਂਝ ਤੇ ਸਦਭਾਵਨਾ ਦਾ ਪ੍ਰਤੀਕ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਬਾਬਾ ਜੀ ਦੇ ਚਰਨਾਂ ਵਿੱਚ ਇਲਾਕੇ ਦੀ ਸੁੱਖ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਅਤੇ ਸਮੂਹ ਲੋਕਾਂ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਤੌਰ ’ਤੇ ਅਰਦਾਸ ਕੀਤੀ ਹੈ। ਇਸ ਦੌਰਾਨ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚੇ ਅਸ਼ੋਕ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਟੁੱਟੇ ਹੋਏ ਸੀਵਰੇਜ ਦੇ ਮੇਨ ਹੋਲ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।