09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਮੁਫਤ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ

ਅਜੀਤ ਡੈਸਕ 12-07-2026
ਬੰਗਾ, 11 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਮਹਿਕ ਵੱਲੋਂ ਪ੍ਰਧਾਨ ਲਾਇਨ ਸੋਮਪਾਲ ਸਿੰਘ ਦੀ ਪ੍ਰਧਾਨਗੀ ਹੇਠ ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਵਿਖੇ ਮੁਫ਼ਤ ਸ਼ੂਗਰ ਜਾਂਚ ਅਤੇ ਜਾਗਰੂਕਤਾ ਕੈਂਪ ਸਫਲਤਾ ਪੂਰਵਕ ਲਗਾਇਆ ਗਿਆ। ਕੈਂਪ ਦੌਰਾਨ 27 ਵਿਅਕਤੀਆਂ ਦੇ ਬਲੱਡ ਸ਼ੂਗਰ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 8 ਨਵੇਂ ਸ਼ੂਗਰ ਦੇ ਮਰੀਜ਼ਾਂ ਦੀ ਪਛਾਣ ਹੋਈ। ਉਨ੍ਹਾਂ ਨੂੰ ਸਮੇਂ ਸਿਰ ਇਲਾਜ ਸ਼ੁਰੂ ਕਰਨ ਤੇ ਨਿਯਮਿਤ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ। ਲਾਇਨ ਡਾ. ਉਂਕਾਰ ਸਿੰਘ, ਐਮ.ਜੇ.ਐੱਫ., ਚੇਅਰਮੈਨ, ਡਾਇਬੀਟੀਜ਼ ਅਵੇਅਰਨੈੱਸ ਕੈਂਪੇਨ ਨੇ ਹਾਜ਼ਰ ਲੋਕਾਂ ਨੂੰ ਸ਼ੂਗਰ ਤੋਂ ਬਚਾਅ ਤੇ ਇਸ ਨੂੰ ਕਾਬੂ ਵਿੱਚ ਰੱਖਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਨਿਯਮਿਤ ਸ਼ੂਗਰ ਜਾਂਚ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ। ਕਲੱਬ ਦੇ ਪ੍ਰਧਾਨ ਲਾਇਨ ਸੋਮਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਮਾਜ ਦੇ ਹਰ ਵਿਅਕਤੀ ਨੂੰ ਆਪਣੀ ਸਿਹਤ ਤੇ ਫਿਟਨੈੱਸ ਪ੍ਰਤੀ ਜਾਗਰੂਕ ਰਹਿਣ, ਨਿਯਮਿਤ ਕਸਰਤ ਕਰਨ ਤੇ ਜੀਵਨ ਸ਼ੈਲੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਿਹਾਰ ਸਿੰਘ, ਅਮਰਜੀਤ ਕਲੇਰ, ਦੇਸ ਰਾਜ, ਅਜੈ ਆਨੰਦ, ਸ਼ਾਮ ਸੁੰਦਰ ਬੇਦੀ, ਡਾ. ਬਲਬੀਰ ਵਸ਼ਸ਼ਿਟ, ਅਸ਼ੋਕ ਸ਼ਰਮਾ, ਡਾ. ਰਾਮ ਧੁੰਨ, ਕਿਰਪਾਲ ਸਿੰਘ ਝੱਲੀ ਹੀਓਂ, ਪ੍ਰਿੰਸੀਪਲ ਜਤਿੰਦਰ ਮੋਹਨ, ਰਾਜੇਸ਼ ਮੱਕੜ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਵਾਲਾਤੀ ਹਰਪ੍ਰੀਤ ਚਾਹਲ ਦੀ ਲਾਸ਼ ਦਾ ਮੁੜ ਪੋਸਟਮਾਰਟਮ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਟੁੱਟੇ ਹੋਏ ਸੀਵਰੇਜ ਦੇ ਮੇਨ ਹੋਲ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।