06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਚੇਅਰਮੈਨ ਜਲਾਲਪੁਰ ਨੇ ਕੀਤੀ ਲੋਕ ਮਿਲਣੀ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’

ਅਜੀਤ ਡੈਸਕ 15-07-2026

ਕਾਠਗੜ੍ਹ, 14 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਦੋਭਾਲੀ ਮੰਡ ਵਿਖੇ ਖੁਸ਼ੀ ਰਾਮ ਭਾਟੀਆ ਦੇ ਨਿਵਾਸ ’ਤੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੰਡ ਏਰੀਏ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਦੌਰਾਨ ਜਿੱਥੇ ਇਲਾਕਾ ਨਿਵਾਸੀਆਂ ਨਾਲ ਮੰਡ ਖੇਤਰ ਦੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਅਤੇ ਸਹੂਲਤਾਂ ਦਾ ਵੇਰਵਾ ਸਾਂਝਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਹ ਇਤਿਹਾਸਕ ਅਤੇ ਅਧੂਰੇ ਕੰਮ ਪੂਰੇ ਕਰਕੇ ਦਿਖਾਏ ਹਨ, ਜੋ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਅੱਜ ਤੱਕ ਕਦੇ ਨਹੀਂ ਕੀਤੇ ਸਨ। ਉਨ੍ਹਾਂ ਪੂਰੇ ਦਾਅਵੇ ਨਾਲ ਕਿਹਾ ਕਿ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਸਾਹਮਣੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕੇ ਹਰ ਘਰ ਦੀ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਕਰਕੇ ਹਰ ਵਰਗ ਦੇ ਵਿਅਕਤੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ। 18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਬੀਬੀਆਂ-ਭੈਣਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੇ ਮਾਣ ਵਧਾਇਆ ਗਿਆ ਹੈ। ਪਿਛਲੇ 20 ਸਾਲਾਂ ਵਿੱਚ ਪਹਿਲੀ ਵਾਰ ਮਾਨ ਸਰਕਾਰ ਨੇ 696 ਨਵੀਆਂ ਬੱਸਾਂ ਦਾ ਆਰਡਰ ਦਿੱਤਾ ਹੈ। 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ਸਕੀਮ ਤਹਿਤ ਹਰ ਪਿੰਡ ਤੋਂ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਕੰਢੀ ਏਰੀਏ ਲਈ ਲਿਫਟ ਇਰੀਗੇਸ਼ਨ ਸਕੀਮ ਤਹਿਤ ਨਹਿਰੀ ਪਾਣੀ ਪਹੁੰਚਾ ਕੇ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਸਕੀਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਅਖੀਰ ਵਿੱਚ ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੁਸ਼ੀ ਰਾਮ ਭਾਟੀਆ, ਤੇਲੂ ਰਾਮ, ਗੁਰਮੇਲ ਚੰਦ, ਮੋਹਨ ਲਾਲ, ਜਸਬੀਰ ਭਾਟੀਆ, ਅਸ਼ੋਕ ਕੁਮਾਰ, ਕਿੰਦਰ ਪੰਚ, ਬਿੱਟੂ ਹੱਕਲਾ, ਸ਼ਮਸ਼ੇਰ ਸਿੰਘ, ਰੇਵਲ ਸਿੰਘ, ਦੇਵ ਰਾਜ ਸਰਪੰਚ, ਅਵਤਾਰ ਸਿੰਘ, ਰਾਜ ਕੁਮਾਰ ਭਾਟੀਆ, ਹਰਮੇਸ਼ ਲਾਲ ਪੋਲਾ, ਕਮਲਜੀਤ ਪੰਚ, ਬੀਰ ਨਾਥ, ਕਰਨ, ਰੋਬਿਨ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਰਸਾਤ ਦੀ ਆਮਦ ਨੂੰ ਦੇਖਦੇ ਹੋਏ ਕਿਸ਼ਨਪੁਰ ਅਤੇ ਜਮੀਤਗੜ੍ਹ ਚੋਅ ਦੀ ਸਫਾਈ ਦਾ ਕੰਮ ਜ਼ੋਰਾਂ ’ਤੇ ਅਗਲੀ ਖ਼ਬਰ ਸਰਕਾਰ ਵਲੋਂ ਆਰੰਭ ਕੀਤੀ ਤੀਰਥ ਯਾਤਰਾ ਸਕੀਮ ਨਾਲ ਭਾਈਚਾਰਕ ਸਾਂਝ ਹੋਈ ਮਜ਼ਬੂਤ -ਅਸ਼ੋਕ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।